ਮਲੋਟ ਫੋਕਲ ਪੁਆਇੰਟ ਵਿਖੇ 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ- ਡਾ: ਬਲਜੀਤ ਕੌਰ
ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮਲੋਟ : ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਦੱਸਿਆ ਕਿ ਫੋਕਲ ਪੁਆਇੰਟ ਮਲੋਟ ਦੇ ਇੰਡਸਟ੍ਰੀਅਲ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੈ। ਇਸ ਇਲਾਕੇ ਨੂੰ ਵਾਟਰ ਵਰਕਸ ਤੋਂ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਣ ਵੱਖ-ਵੱਖ ਸਨਅਤਾਂ 'ਚ ਕੰਮ ਕਰਨ ਵਾਲੇ ਕਰਮਚਾਰੀ ਅਤੇ ਮਜ਼ਦੂਰਾਂ ਨੂੰ ਦਿੱਕਤ ਆਉਂਦੀ ਹੈ। ਡਾ. ਬਲਜੀਤ ਕੌਰ ਨੇ ਉਦਯੋਗ ਤੇ ਵਣਜ ਮੰਤਰੀ ਸ਼੍ਰੀ ਤਰੁਣਪ੍ਰੀਤ ਸਿੰਘ ਸੌਦ ਪੰਜਾਬ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿੰਨ੍ਹਾਂ ਨੇ ਮਲੋਟ ਇਲਾਕੇ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੁਣ ਫੋਕਲ ਪੁਆਇੰਟ ਵਿਖੇ ਸਥਿਤ ਸਨਅਤਾਂ ਨੂੰ ਨੇੜੇ ਦੇ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ, ਜਿਸ ਲਈ ਤਕਰੀਬਨ 4 ਕਿਲੋਮੀਟਰ ਤੋਂ ਵੱਧ ਲੰਬੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ) ਵੱਲੋਂ ਟੈਂਡਰ ਕਰ ਦਿੱਤੇ ਗਏ ਹਨ। ਇਹ ਕੰਮ ਸੰਬੰਧਿਤ ਕੰਪਨੀ ਨੂੰ ਅਲਾਟ ਕਰਕੇ ਅਗਲੇ ਛੇ ਮਹੀਨਿਆਂ 'ਚ ਇਸ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।
Author : Malout Live