ਅੱਜ ਤੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡਾਂ ਵਿੱਚ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਤੋਂ ਸ਼੍ਰੀ ਮਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਇਸ ਤਹਿਤ ਅੱਜ ਤੋਂ ਸ਼੍ਰੀ ਮਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਨ੍ਹਾਂ ਪਿੰਡਾਂ ਵਿੱਚ ਹਲਕਾ ਮਲੋਟ ਦੇ ਪਿੰਡ ਦਾਨੇਵਾਲਾ, ਔਲਖ ਅਤੇ ਭੰਗਚੜ੍ਹੀ ਅਤੇ ਹਲਕਾ ਲੰਬੀ ਦੇ ਸਹਿਣਾ ਖੇੜਾ, ਮਨੀਆਂਵਾਲਾ ਅਤੇ ਫਤੂਹੀ ਖੇੜਾ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਵੱਖ-ਵੱਖ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਸੰਬੰਧੀ ਜਿਲ੍ਹਾ ਅਤੇ ਹਲਕਾ ਕੁਆਰਡੀਨੇਟਰਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਹਰ ਪਿੰਡ ਜਾਵੇਗੀ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਹਰੇਕ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ ਅਤੇ ਜਿਲ੍ਹਾ ਸੁਰੱਖਿਆ ਕਮੇਟੀਆਂ ਤੋਂ ਇਲਾਵਾ ਸਮੂਹ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ। ਡੀ.ਸੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਸੰਬੰਧੀ ਹਰੇਕ ਹਲਕੇ ਦੇ ਤਿੰਨਾਂ ਪਿੰਡ ਵਿੱਚ ਰੋਜ਼ਾਨਾ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਡੀ.ਸੀ. ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

Author : Malout Live