‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਅੰ.21 ਅਤੇ ਅੰ. 21-30 ਉਮਰ ਵਰਗ ਦੇ ਮੁਕਾਬਲਿਆਂ ਦੀ ਸ਼ੁਰੂਆਤ
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਕਰਵਾਈਆ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਅੰ. 21 ਅਤੇ ਅੰ. 21 ਤੋਂ 30 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਕਰਵਾਈਆ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਅੰ. 21 ਅਤੇ ਅੰ. 21 ਤੋਂ 30 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ., ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਤੁਸ਼ਾਰ ਗੁਪਤਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਨਾਲ ਐੱਸ.ਪੀ. ਹੈਡਕੁਆਰਟਰ ਸ. ਕੰਵਲਪ੍ਰੀਤ ਸਿੰਘ ਚਹਿਲ, ਸਾਂਝ ਕੇਂਦਰ ਦੇ ਮੁਲਾਜ਼ਮ ਅਤੇ ਸਾਬਕਾ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਰਹੇ।
ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਐੱਸ.ਐੱਸ.ਪੀ ਸ਼੍ਰੀ ਤੁਸ਼ਾਰ ਗੁਪਤਾ ਅਤੇ ਉਨ੍ਹਾਂ ਨਾਲ ਆਈਆਂ ਸ਼ਖਸੀਅਤਾਂ ਨੂੰ ‘ਜੀ ਆਇਆ’ ਕਿਹਾ ਗਿਆ। ਸ਼੍ਰੀ ਗੁਪਤਾ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਨਸ਼ਿਆਂ ਤੋ ਦੂਰ ਰਹਿਣ ਬਾਰੇ ਜਾਗਰੂਕ ਕਰਨ ਉਪਰੰਤ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ। ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਖੇਡ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ ਬਾਕਸਿੰਗ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਕੋਚ, ਇੰਦਰਪ੍ਰੀਤ ਕੌਰ ਹਾਕੀ ਕੋਚ, ਵਿਕਰਮਜੀਤ ਸਿੰਘ ਐਥਲੈਟਿਕਸ ਕੋਚ, ਸੁਰੇਖਾ ਕਲਰਕ, ਅੰਕੁਸ਼ ਸੇਤੀਆ ਸਟੈਨੌ, ਜਗਮੀਤ ਸਿੰਘ ਕਲਰਕ ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ./ਪੀ.ਟੀ.ਆਈ ਸਿਹਤ ਵਿਭਾਗ ਦੀ ਟੀਮ, ਸਕਿਓਰਟੀ ਦੀ ਟੀਮ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਿਰ ਸਨ।
Author : Malout Live