ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ਼੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ, ਸਰਕਾਰੀ ਹਾਈ ਸਕੂਲ ਘੱਗਾ ਅਤੇ ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਵਿਖੇ ਕੁੱਲ 12 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮੱਲਵਾਲਾ ਵਿਖੇ ਕੁੱਲ 14 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ ਵਿਖੇ ਕੁੱਲ 6.26 ਲੱਖ ਰੁਪਏ, ਸਰਕਾਰੀ ਹਾਈ ਸਕੂਲ ਘੱਗਾ ਵਿਖੇ ਕੁੱਲ 15 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ ਕੁੱਲ 9 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਦੀ ਰਫਤਾਰ ਪਕੜ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ੀ ਨਾਲ ਸਕੂਲਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ।

Author : Malout Live