ਗਿੱਦੜਬਾਹਾ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਦੁਬਾਰਾ ਹੋਣਗੀਆਂ ਚੋਣਾਂ

ਗਿੱਦੜਬਾਹਾ ਬਲਾਕ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣ ਹੋਵੇਗੀ। ਕਾਗਜ਼ ਰੱਦ ਹੋਣ ਦੇ ਵਿਵਾਦ ਤੋਂ ਬਾਅਦ ਚੋਣਾਂ ਰੋਕੀਆਂ ਗਈਆਂ ਸਨ। ਪਰ ਹੁਣ ਰਾਜ ਚੋਣ ਕਮਿਸ਼ਨ ਨੇ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ ਮੁੜ ਤੋਂ ਪੰਚਾਇਤੀ ਚੋਣਾਂ ਹੋਣਗੀਆਂ। ਗਿੱਦੜਬਾਹਾ ਬਲਾਕ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣ ਹੋਵੇਗੀ। ਕਾਗਜ਼ ਰੱਦ ਹੋਣ ਦੇ ਵਿਵਾਦ ਤੋਂ ਬਾਅਦ ਚੋਣਾਂ ਰੋਕੀਆਂ ਗਈਆਂ ਸਨ। ਪਰ ਹੁਣ ਰਾਜ ਚੋਣ ਕਮਿਸ਼ਨ ਨੇ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਰੱਦ ਕਰ ਦਿੱਤੀਆਂ ਸੀ।

ਗਿੱਦੜਬਾਹਾ ਦੇ ਇਹ ਪਿੰਡ ਆਸ਼ਾ ਬੁੱਟਰ, ਦਾਦੂ ਮੁਹੱਲਾ ਮੱਲਾਂ, ਖਿੜਕੀਆਂ ਵਾਲਾ, ਵਾੜਾ ਕਿਸ਼ਨਪੁਰਾ, ਲੋਹਾਰਾ, ਬੁੱਟਰ ਸਰੀਂਹ, ਕੋਠੇ ਹਜੂਰੇ ਵਾਲਾ, ਕੋਠੇ ਢਾਬਾ, ਕੋਠੇ ਕੇਸਰ ਸਿੰਘ ਵਾਲਾ, ਭਾਰੂ, ਦੌਲਾ, ਕੋਠੇ ਹਿੰਮਤਪੁਰਾ, ਭੂੰਦੜ, ਲੁੰਡੇਵਾਲਾ, ਸਮਾਘ, ਮਾਨਾਂ ਵਾਲਾ, ਸੇਖਾ ਖੁੰਨਣ ਖੁਰਦ, ਮਧੀਰ, ਬੁੱਟਰ ਬਖੂਆਣਾ ਦੇ ਚੋਣ ‘ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਕਿਹਾ ਸੀ ਕਿ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਲਈ ਬਾਅਦ ਵਿੱਚ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ। ਹੁਣ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਵਿੱਚ ਪੰਚਾਇਤੀ ਚੋਣਾਂ 15 ਦਸੰਬਰ ਨੂੰ ਹੋਣਗੀਆਂ। ਪਿੰਡ ਦੌਲਾ ਦੇ ਵਿੱਚ ਸਰਪੰਚੀ ਦੀ ਚੋਣ ਅਤੇ ਬਾਕੀ ਦੇ ਪਿੰਡਾਂ ਵਿੱਚ ਪੰਚ ਦੀਆਂ ਚੋਣਾਂ ਹੋਣੀਆਂ ਹਨ।

Author : Malout Live

Files