ਮਲੋਟ ਵਿੱਚ ਬਿਜਲੀ ਬਿੱਲ ਬਕਾਇਆ ਖਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ ‘ਚ ਬਿਜਲੀ ਬੋਰਡ

ਮਲੋਟ ਵਿੱਚ ਜਿਨ੍ਹਾਂ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਹੁਣ ਸਖ਼ਤ ਕਾਰਵਾਈ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿੱਲਾਂ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

ਮਲੋਟ : ਮਲੋਟ ਵਿੱਚ ਜਿਨ੍ਹਾਂ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਹੁਣ ਸਖ਼ਤ ਕਾਰਵਾਈ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿੱਲਾਂ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਐੱਸ.ਡੀ.ਓ ਮਲੋਟ ਹਰਭਜਨ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਬਿਜਲੀ ਦੇ ਬਿੱਲ ਉਗਰਾਹੀ ਦੇ ਸੰਬੰਧੀ ਮੁਹਿੰਮ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ ਤੇ ਸ਼ੁਰੂ ਕੀਤੀ ਜਾ ਰਹੀ ਹੈ

ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਆਪਣਾ ਬਕਾਇਆ ਜਲਦੀ ਤੋਂ ਜਲਦੀ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਖਪਤਕਾਰਾਂ ਵੱਲੋਂ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਵਿਭਾਗ ਦੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਜਾਣਗੇ ਅਤੇ ਬਿਜਲੀ ਬੋਰਡ ਵਿਭਾਗ ਦੀ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਇਸ ਲਈ ਜਿੰਨਾ ਦੇ ਵੀ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਜਲਦ ਤੋਂ ਜਲਦ ਆਪਣੇ ਬਿਜਲੀ ਦੇ ਬਿੱਲ ਭਰ ਦੇਣ।

Author : Malout Live