NSQF ਵੋਕੇਸ਼ਨਲ ਟੀਚਰਜ ਫਰੰਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਕੀਤੀ ਗਈ ਹੰਗਾਮੀ ਮੀਟਿੰਗ
NSQF ਵੋਕੇਸ਼ਨਲ ਟੀਚਰਜ ਫਰੰਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ 25 ਮਈ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਪੋਲ-ਖੋਲ ਰੈਲੀ ਦੀ ਸਫ਼ਲਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੰਜਾਬ : NSQF ਵੋਕੇਸ਼ਨਲ ਟੀਚਰਜ ਫਰੰਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ 25 ਮਈ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਪੋਲ-ਖੋਲ ਰੈਲੀ ਦੀ ਸਫ਼ਲਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਫਰੰਟ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ. ਜਗਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਬਣਾਈ ਸਬ-ਕਮੇਟੀ ਵੱਲੋਂ NSQF ਮੰਗਾਂ ਦੇ ਹੱਲ ਲਈ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ 20 ਦਿਨਾਂ ਬਾਅਦ ਫ੍ਰੰਟ ਦੇ ਮੈਂਬਰ ਨੂੰ ਦੁਬਾਰਾ ਬੁਲਾ ਕੇ ਗੱਲਬਾਤ ਕੀਤੀ ਜਾਵੇਗੀ, ਮੁਲਾਜ਼ਮਾਂ ਵੱਲੋਂ ਬਣਾਈ ਸਰਕਾਰ ਕੋਲ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦਾ ਸਮਾਂ ਨਹੀਂ ਹੈ, ਜਿਸ ਕਰਕੇ ਵੋਕੇਸ਼ਨਲ ਟ੍ਰੇਨਰ ਵਿੱਚ ਬਹੁਤ ਭਾਰੀ ਰੋਸ ਹੈ। ਜੋ ਸਰਕਾਰ ਸੱਤਾ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ, ਸਭ ਤੋਂ ਪਹਿਲਾ ਹਰਾ ਪੈਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਅੱਜ ਤਿੰਨ ਸਾਲ ਤੋਂ ਬਾਅਦ ਵੀ ਸਾਰੇ ਕੱਚੇ ਮੁਲਾਜ਼ਮ ਅਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਆਪ ਸਰਕਾਰ ਸਰਕਾਰੀ ਸਕੂਲਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਰਹੀ ਹੈ, ਜਿਸ ਨਾਲ ਗ਼ਰੀਬ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ, ਜਿਸਦਾ ਜੱਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ। NSQF ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 11 ਸਾਲਾਂ ਤੋ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆਂ ਵੱਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਸੀਂ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਪਰ ਅੱਜ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵੋਕੇਸ਼ਨਲ ਟੀਚਰ ਦੀਆਂ ਮੰਗਾਂ ਹੱਲ ਕਰਨ ਵੱਲ ਧਿਆਨ ਨਹੀਂ ਦੇ ਰਹੀ। ਉਹਨਾਂ ਦੱਸਿਆ ਕੇ ਸਾਡੀਆਂ ਮੁੱਖ ਮੰਗਾਂ ਸਰਕਾਰ ਹਰਿਆਣਾ ਦੀ ਤਰਜ਼ ਤੇ ਸਾਡੀ ਤਨਖਾਹ 35075 ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ। ਇਸ ਮੌਕੇ ਸਰਦਾਰ ਜਗਜੀਤ ਸਿੰਘ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਹੋਰ ਵੋਕੇਸ਼ਨਲ ਟੀਚਰ ਹਾਜ਼ਿਰ ਸਨ।
Author : Malout Live