ਮਲੋਟ ਦੇ ਪਿੰਡ ਦਾਨੇਵਾਲਾ ਦੇ ਸਰਕਾਰੀ ਕਾਲਜ ਵਿਖੇ ਲਗਾਇਆ ਗਿਆ ਰੋਜ਼ਗਾਰ ਅਤੇ ਸਿਹਤ ਸੰਬੰਧੀ ਕੈਂਪ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਬਚਾਉਣਾ ਹੈ।

ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਬਚਾਉਣਾ ਹੈ। ਇਸ ਕੈਂਪ ਵਿੱਚ ਕੈਂਸਰ ਦੀ ਸਕਰੀਨਿੰਗ ਸੰਬੰਧੀ 500 ਤੋਂ ਵੱਧ ਔਰਤਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਦੌਰਾਨ ਲੜਕੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਰੋਜ਼ਗਾਰ ਸੰਬੰਧੀ 209 ਲੜਕੀਆਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ ਗਿਆ ਅਤੇ 134 ਲੜਕੀਆਂ ਦੀ 07 ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ ਜਿਵੇਂ ਕਿ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਰੋਜ਼ਗਾਰ ਸੰਬੰਧੀ ਪਲੇਸਮੈਂਟ ਕੈਂਪ, ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਲਾਸ ਆਦਿ। ਇਸ ਮੌਕੇ ਉਨ੍ਹਾਂ 132 ਲਾਭਪਾਤਰੀਆਂ ਨੂੰ 51,000/- ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ 67 ਲੱਖ 32 ਹਜ਼ਾਰ ਰੁਪਏ ਦੇ ਚੈੱਕ ਸ਼ਗਨ ਸਕੀਮ ਤਹਿਤ ਤਕਸੀਮ ਕੀਤੇ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ 149 ਖਿਡਾਰੀਆਂ ਨੂੰ ਟਰੈਕ ਸੂਟ, 100 ਲੜਕੀਆਂ ਨੂੰ ਸਕੂਲੀ ਬੈਗ, ਪਾਣੀ ਦੀਆਂ ਬੋਤਲਾਂ ਅਤੇ ਸਪਾਂਸਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਟੀ-ਸ਼ਰਟ ਅਤੇ ਬੈਗ ਵੀ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐਮ ਮਲੋਟ ਤੋਂ ਇਲਾਵਾ ਪਤਵੰਤੇ ਮੌਜੂਦ ਸਨ।

Author : Malout Live