ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਅਬੁੱਲਖੁਰਾਣਾ ਵਿਖੇ ਸੰਤੁਲਿਤ ਭੋਜਨ ਸੰਬੰਧੀ ਲੇਖ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ
ਡਾ. ਸ਼ਵਿੰਦਰ ਸਿੰਘ ਲੈੱਕਚਰਾਰ ਪੰਜਾਬੀ ਦੁਆਰਾ ਵਿਦਿਆਰਥੀਆਂ ਵਿੱਚ ਸੰਤੁਲਿਤ ਭੋਜਨ ਸੰਬੰਧੀ ਜਾਗਰੂਕਤਾ ਵਧਾਉਣ ਲਈ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਅਬੁੱਲਖੁਰਾਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ IEC ਗਤੀਵਿਧੀਆਂ ਅੰਡਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਜੈ ਕੁਮਾਰ ਦੀ ਯੋਗ ਅਗਵਾਈ ਵਿੱਚ IEC ਗਤੀਵਿਧੀਆਂ ਦੇ ਇੰਚਾਰਜ ਡਾ. ਸ਼ਵਿੰਦਰ ਸਿੰਘ ਲੈੱਕਚਰਾਰ ਪੰਜਾਬੀ ਦੁਆਰਾ ਵਿਦਿਆਰਥੀਆਂ ਵਿੱਚ ਸੰਤੁਲਿਤ ਭੋਜਨ ਸੰਬੰਧੀ ਜਾਗਰੂਕਤਾ ਵਧਾਉਣ ਲਈ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ 6ਵੀਂ ਤੋਂ 12ਵੀਂ ਜਮਾਤ ਦੇ 120 ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਅਜੈ ਕੁਮਾਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Author : Malout Live