ਮਲੋਟ ’ਚ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

ਵਿਧਾਨ ਸਭਾ ਹਲਕਾ 085 ਮਲੋਟ ਵਿੱਚ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਸਵੀਪ ਨੋਡਲ ਅਫਸਰ ਗੌਰਵ ਭਟੇਜਾ ਅਤੇ ਬਲਦੇਵ ਕਾਲੜਾ ਦੀ ਨਿਗਰਾਨੀ ਹੇਠ ਪੀ.ਐਮ ਸ਼੍ਰੀ ਸ.ਸ.ਸਕੂਲ ਪਿੰਡ ਮਲੋਟ ਵਿਖੇ ਕਰਵਾਏ ਗਏ, ਜਿਸ ਵਿੱਚ ਮਲੋਟ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਮਲੋਟ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ 085 ਮਲੋਟ ਵਿੱਚ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਸਵੀਪ ਨੋਡਲ ਅਫਸਰ ਗੌਰਵ ਭਟੇਜਾ ਅਤੇ ਬਲਦੇਵ ਕਾਲੜਾ ਦੀ ਨਿਗਰਾਨੀ ਹੇਠ ਪੀ.ਐਮ ਸ਼੍ਰੀ ਸ.ਸ.ਸਕੂਲ ਪਿੰਡ ਮਲੋਟ ਵਿਖੇ ਕਰਵਾਏ ਗਏ, ਜਿਸ ਵਿੱਚ ਮਲੋਟ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਮਲਾ ਰਾਣੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਜਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਲੈੱਕਚਰਾਰ ਰਾਮ ਪ੍ਰਤਾਪ, ਸੰਦੀਪ ਵਧਵਾ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕ ਸਹਿਬਾਨ ਮੌਜੂਦ ਸਨ।

Author : Malout Live