ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਕਪੂਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਵਿਖੇ ਵੋਟ ਦੇ ਮਹੱਤਵ ਵਿਸ਼ੇ ਸੰਬੰਧੀ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਕਪੂਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਵਿਖੇ ਵੋਟ ਦੇ ਮਹੱਤਵ ਵਿਸ਼ੇ ਸੰਬੰਧੀ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਵਿਪਨਦੀਪ ਕੌਰ ਬੀ.ਸੀ.ਏ ਭਾਗ ਤੀਜਾ ਅਤੇ ਦੂਜਾ ਸਥਾਨ ਖੁਸ਼ਪ੍ਰੀਤ ਕੌਰ ਬੀ.ਸੀ.ਏ ਭਾਗ ਪਹਿਲਾ ਨੇ ਹਾਸਿਲ ਕੀਤਾ ਅਤੇ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਸ਼ੁਗਨਾ ਬਾਈ ਐੱਮ.ਏ ਭਾਗ ਪਹਿਲਾ (ਰਾਜਨੀਤੀ ਸ਼ਾਸਤਰ) ਅਤੇ ਦੂਜਾ ਸਥਾਨ ਅਜੇ ਕੁਮਾਰ ਐੱਮ.ਏ ਭਾਗ ਪਹਿਲਾ (ਰਾਜਨੀਤੀ ਸ਼ਾਸਤਰ) ਨੇ ਹਾਸਿਲ ਕੀਤਾ।

ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਗੀਸ਼ੂ ਛਾਬੜਾ ਨੇ ਨਿਭਾਈ। ਨੋਡਲ ਅਫਸਰ ਡਾ. ਜੋਬਨਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਅਤੇ ਪੋਲਿੰਗ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਅਤੇ ਵੋਟ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕੀਤਾ। ਆਖਿਰ ਵਿੱਚ ਕਾਲਜ ਪ੍ਰਿੰਸੀਪਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author : Malout Live