ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸਕੂਲ ਦੇ ਵਿਦਿਆਰਥੀਆਂ ਨੇ ਲੜਕੀਆਂ ਦੇ ਉਮਰ ਵਰਗ 11 ਸਾਲ ਦੀ ਕੈਟਾਗਰੀ ਵਿੱਚ ਬੈਡਮਿੰਟਨ ਵਿੱਚ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਮਾਣ ਵਧਾਇਆ। ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਵਿਦਿਅਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਬੱਚਿਆਂ ਅਤੇ ਉਹਨਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author : Malout Live