ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਸਾਲ ਉਮਰ ਵਰਗ ਦੇ ਚੈੱਸ ਦੇ ਲੜਕਿਆਂ ਦਾ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਬੁਲੰਦ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਸਾਲ ਉਮਰ ਵਰਗ ਦੇ ਚੈੱਸ ਦੇ ਲੜਕਿਆਂ ਦਾ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਬੁਲੰਦ ਕੀਤਾ। 

ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਬੱਚਿਆਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਉਹਨਾਂ ਨੂੰ ਸਨਮਾਨਿਤ ਕਰਦੇ ਹੋਏ ਭਵਿੱਖ ਵਿੱਚ ਵੀ ਖੇਡਾਂ ਵਿੱਚ ਇਸੇ ਤਰ੍ਹਾਂ ਨਾਮਣਾ ਖੱਟਣ, ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਦੀ ਕਾਮਨਾ ਕੀਤੀ।

Author : Malout Live