ਮਿਮਿਟ ਮਲੋਟ ਦੇ ਮਕੈਨੀਕਲ ਵਿਭਾਗ ਵੱਲੋਂ ਪੇਪਰ ਬਨਾਉਣ ਦੀ ਪ੍ਰਕ੍ਰਿਆ ਅਤੇ ਪੇਪਰ ਮਸ਼ੀਨਰੀ ਦੀ ਦੇਖਭਾਲ ਬਾਰੇ ਕਰਵਾਇਆ ਗਿਆ ਐਕਸਪਰਟ ਲੈੱਕਚਰ

ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਲੋਟ ਇੰਸਟੀਚਿਊਟ ਆਫ ਮੈਨੇਜ਼ਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਮਕੈਨੀਕਲ ਵਿਭਾਗ ਵੱਲੋਂ ਅਜੋਕੇ ਯੁੱਗ ਵਿੱਚ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਅਤੇ ਕਾਗਜ ਨੂੰ ਤਿਆਰ ਕਰਨ ਲਈ ਲੋੜੀਂਦੇ ਮਟੀਰੀਅਲ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਇੱਕ ਐਕਸਪਰਟ ਲੈੱਕਚਰ ਕਰਵਾਇਆ ਗਿਆ।

ਮਲੋਟ : ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਲੋਟ ਇੰਸਟੀਚਿਊਟ ਆਫ ਮੈਨੇਜ਼ਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਮਕੈਨੀਕਲ ਵਿਭਾਗ ਵੱਲੋਂ ਅਜੋਕੇ ਯੁੱਗ ਵਿੱਚ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਅਤੇ ਕਾਗਜ ਨੂੰ ਤਿਆਰ ਕਰਨ ਲਈ ਲੋੜੀਂਦੇ ਮਟੀਰੀਅਲ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਇੱਕ ਐਕਸਪਰਟ ਲੈੱਕਚਰ ਕਰਵਾਇਆ ਗਿਆ। ਇਸ ਸੈਮੀਨਾਰ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੁਭਾਸ਼ ਅਹੁਜਾ ਨੇ ਦੱਸਿਆ ਕਿ ਸੰਸਥਾ ਦੇ ਪੁਰਾਣੇ ਵਿਦਿਆਰਥੀ ਇੰਜ. ਅਮਰੀਕਪਾਲ ਸਿੰਘ ਜੋ ਕਿ ਸੇਤੀਆ ਇੰਡਸਟਰੀਜ਼ ਲਿਮ: ਰੁਪਾਣਾ ਵਿਖੇ ਬਤੌਰ ਅਸਿਸਟੈਂਟ ਇੰਜੀਨੀਅਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਨੇ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ਵਿੱਚ ਪੇਪਰ ਮੈਨੂਫੈਕਚਰਿੰਗ ਦੇ ਪ੍ਰੋਸੈਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇੰਜ. ਅਮਰੀਕਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੇਪਰ ਬਨਾਉਣ ਦੀ ਸੰਪੂਰਨ ਪ੍ਰਕਿਰਿਆ ਜਿਸ ਵਿੱਚ ਰਾਅ ਮਟੀਰੀਅਲ ਤੋਂ ਲੈ ਕੇ ਪੇਪਰ ਦੀ ਫਿਨੀਸਿੰਗ ਤੱਕ ਦੇ ਸਾਰੇ ਪਹਿਲੂਆਂ ਨਾਲ ਜਾਣੂੰ ਕਰਵਾਇਆ ਅਤੇ ਨਾਲ ਹੀ ਪੇਪਰ ਬਨਾਉਣ ਵਾਲੀ ਮਸ਼ੀਨ ਦੀ ਰੋਜ਼ਾਨਾ ਦੇਖਭਾਲ ਅਤੇ ਇਸ ਨੂੰ ਸਹੀ ਢੰਗ ਨਾਲ ਚਲਾਉਣ ਦੇ ਤਰੀਕੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਤਾਂ ਜੋ ਮਸ਼ੀਨ ਦਾ ਡਾਊਨਟਾਈਮ ਘੱਟ ਤੋਂ ਘੱਟ ਹੋਵੇ।

ਇਸ ਐਕਸਪਰਟ ਲੈੱਕਚਰ ਨਾਲ ਵਿਦਿਆਰਥੀਆਂ ਨੂੰ ਉਦਯੋਗਾਂ ਵਿੱਚ ਆਉਣ ਵਾਲੀਆਂ ਵੱਖ-ਵੱਖ ਚੁਣੌਤੀਆਂ ਅਤੇ ਉਹਨਾਂ ਦਾ ਸਾਹਮਣਾ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨਾਲ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜ, ਕੰਪਿਊਟਰ ਸਾਇੰਸ ਐਂਡ ਇੰਜ. ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ। ਇਸ ਮੌਕੇ ਸੰਸਥਾ ਤੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਮਕੈਨੀਕਲ ਵਿਭਾਗ ਨੂੰ ਇਹ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਦਯੋਗਾਂ ਵਿੱਚ ਆਉਣ ਵਾਲੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਕੈਨੀਕਲ ਵਿਭਾਗ ਦੇ ਕੋਆਰਡੀਨੇਟਰ ਡਾ. ਰਾਜੇਸ਼ ਚੌਧਰੀ, ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਦੇ ਕੋਆਰਡੀਨੇਟਰ ਡਾ. ਰੁਤਾਸ਼ ਮਿੱਤਲ ਤੋਂ ਮਕੈਨੀਕਲ ਵਿਭਾਗ ਦੇ ਸਮੂਹ ਫੈਕਲਟੀ ਅਤੇ ਸਟਾਫ ਮੈਂਬਰ ਹਾਜ਼ਿਰ ਸਨ।

Author : Malout Live