ਜਿਲ੍ਹਾ ਜੇਲ੍ਹ ਵਿੱਚ ਹਵਾਲਾਤੀਆਂ ਲਈ ਲਗਾਇਆ ਅੱਖਾਂ ਦਾ ਮੈਡੀਕਲ ਚੈੱਕਅੱਪ ਕੈਂਪ
ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਡਾ. ਗਗਨਦੀਪ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਡਾ. ਗਗਨਦੀਪ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਰੌਸ਼ਨੀ ਵੈੱਲਫੇਅਰ ਸੁਸਾਇਟੀ ਅਤੇ ਵਰਧਮਾਨ ਸਕੂਲ ਯੂਨੀਫੋਰਮ ਦੇ ਸਹਿਯੋਗ ਨਾਲ ਇੱਕ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ ਲੋੜ ਅਨੁਸਾਰ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਲਗਭਗ 292 ਕੈਦੀ/ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ।
ਇਸ ਦੇ ਨਾਲ ਹੀ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ। ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੂਟਾ ਰਾਮ ਕਾਮਰਾ, ਸ਼੍ਰੀ ਦੀਪਾਨਕਰ ਰਮਨ, ਸ਼੍ਰੀ ਦੀਪਕ ਗਰਗ, ਸ਼੍ਰੀ ਰਾਜੇਸ ਕੁਮਾਰ, ਸ਼੍ਰੀ ਅਗਮ ਝਾਂਬ, ਸ਼੍ਰੀ ਵਿਵੇਕ ਬਾਂਸਲ, ਸ਼੍ਰੀ ਤਾਰਿਕ ਗਰਗ, ਸ਼੍ਰੀ ਕੁਨਾਲ ਧੁਰੀ ਅਤੇ ਲੀਗਲ ਏਡ ਡਿਫੈਂਸ ਕੌਸਲ, ਅਸਿਸਟੈਂਟ ਸ਼੍ਰੀ ਲਵਲੀਨ ਗੁਪਤਾ ਅਤੇ ਸ਼੍ਰੀ ਜੋਬਨਦੀਪ ਸਿੰਘ ਵੀ ਮੌਕੇ ਤੇ ਹਾਜ਼ਿਰ ਸਨ।
Author : Malout Live