ਹੱਕੀ ਮੰਗਾਂ ਨੂੰ ਲੈ ਕੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਅਤੇ ਖੇਤ ਮਜ਼ਦੂਰ ਸਭਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਯਾਦ ਪੱਤਰ ਸੌਂਪਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਅਤੇ ਖੇਤ ਮਜ਼ਦੂਰ ਸਭਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਯਾਦ ਪੱਤਰ ਸੌਂਪਿਆ ਗਿਆ। ਮੁਕਤ-ਏ-ਮੀਨਾਰ ਪਾਰਕ ਵਿੱਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪਹਿਲਾਂ 'ਨਵਾਂ ਜੀ ਰਾਮ ਜੀ' ਯੋਜਨਾ ਲਾਗੂ ਨਾ ਕਰਨ ਦਾ ਮਤਾ ਪਾਸ ਕੀਤਾ ਸੀ, ਪਰ ਹੁਣ ਇਸ ਨੂੰ ਲਾਗੂ ਕਰਕੇ ਮਜ਼ਦੂਰ ਵਿਰੋਧੀ ਰਵੱਈਆ ਅਪਣਾਇਆ ਹੈ।
ਉਨ੍ਹਾਂ ਮਨਰੇਗਾ ਤਹਿਤ ਪੂਰੇ ਸਾਲ ਰੁਜ਼ਗਾਰ, ਘੱਟੋ-ਘੱਟ 700 ਰੁਪਏ ਦਿਹਾੜੀ, ਔਰਤਾਂ ਨੂੰ ਬਕਾਇਆ ਰਕਮ, ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿੱਚ ਵਾਧਾ, ਚਾਰ ਲੇਬਰ ਕੋਡ ਰੱਦ ਕਰਨ, ਬੇਜ਼ਮੀਨੇ ਮਜ਼ਦੂਰਾਂ ਨੂੰ ਜ਼ਮੀਨ ਅਤੇ ਰਿਹਾਇਸ਼ੀ ਪਲਾਟ ਦੇਣ ਸਮੇਤ ਹੋਰ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੂਬਾ ਪੱਧਰ 'ਤੇ ਵੱਡਾ ਮਜ਼ਦੂਰ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Author : Malout Live



