ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸੰਬੰਧ ਵਿੱਚ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰ, ਲਾਲਬਾਈ, ਮਾਨ, ਮਹਿਣਾ ਅਤੇ ਚੱਕ ਚਿੱਬੜਾਂਵਾਲੀ ਵਿਖੇ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸੰਬੰਧ ਵਿੱਚ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰ, ਲਾਲਬਾਈ, ਮਾਨ, ਮਹਿਣਾ ਅਤੇ ਚੱਕ ਚਿੱਬੜਾਂਵਾਲੀ ਵਿਖੇ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਤਰੀਕੇ ਨਾਲ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਸਾਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਵੀ ਜਾਣਕਾਰੀ ਦਿੱਤੀ ਅਤੇ ਆਧੁਨਿਕ ਖੇਤੀ ਮਸ਼ੀਨਰੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸ.ਪੀ. (ਐਚ) ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਸ਼੍ਰੀ ਕਰਨਜੀਤ ਸਿੰਘ(ਆਤਮਾ), ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਂਇੰਦੇ, ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਅਮਨਪਾਲ, ਸ਼੍ਰੀ ਨਰਿੰਦਰ ਪਾਲ ਅਤੇ ਸ਼੍ਰੀ ਮਨਮੀਤ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Author : Malout Live