ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਦਿੱਤੀ ਕਾਲ

ਬੀਤੀ ਦੁਪਹਿਰ ਕਿਸਾਨਾਂ ਵੱਲੋਂ ਪੰਜਾਬ ਵਿੱਚ 03 ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ।

ਪੰਜਾਬ : ਪੰਜਾਬ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਲਗਾਤਾਰ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਕਈ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਇਸ ਦੌਰਾਨ ਬੀਤੇ ਦਿਨ ਦੀ ਦੁਪਹਿਰ ਕਿਸਾਨਾਂ ਵੱਲੋਂ ਪੰਜਾਬ ਵਿੱਚ 03 ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ। 

ਉਨ੍ਹਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਜਾਣਕਾਰੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦੁਆਰਾ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਸਮੂਹ ਪੰਜਾਬ ਵਾਸੀਆਂ, ਦੁਕਾਨਦਾਰਾਂ, ਵਪਾਰ ਮੰਡਲ, ਟ੍ਰਾਂਸਪੋਰਟਰਾਂ ਅਤੇ ਹੋਰ ਵੀ ਕਈ ਅਦਾਰਿਆਂ ਨੂੰ ਇਸ ਪੰਜਾਬ ਬੰਦ ਕਾਲ ਵਿੱਚ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਬੰਦ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ।

Author : Malout Live