ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਬੰਧਨ ਤਰੀਕਿਆਂ ਉੱਤੇ ਹੋਈ ਕਿਸਾਨ-ਸਾਇੰਸਦਾਨ ਮਿਲਣੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੱਕ ਗਿਲਜੇਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਬੰਧਕੀ ਤਰੀਕਿਆਂ ‘ਤੇ ਇੱਕ ਕਿਸਾਨ-ਸਾਇੰਸਦਾਨ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੱਕ ਗਿਲਜੇਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਬੰਧਕੀ ਤਰੀਕਿਆਂ ਤੇ ਇੱਕ ਕਿਸਾਨ-ਸਾਇੰਸਦਾਨ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਪਣਾਉਣ ਦੀ ਪ੍ਰੇਰਣਾ ਦਿੰਦਿਆਂ ਪਾਣੀ ਅਤੇ ਹੋਰ ਕੀਮਤੀ ਸਰੋਤਾਂ ਦੀ ਬੱਚਤ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਭੁੱਲਰ ਨੇ ਕਿਸਾਨਾਂ ਨਾਲ ਯੂਨੀਵਰਸਿਟੀ ਵਿਖੇ ਚੱਲ ਰਹੇ ਕਿਸਾਨ-ਪੱਖੀ ਖੋਜ਼ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਸਾਨੀ ਆਮਦਨ ਵਧਾਉਣ ਅਤੇ ਲਾਗਤਾਂ ਘਟਾਉਣ ਸੰਬੰਧੀ ਨੁਕਤੇ ਸਾਂਝੇ ਕੀਤੇ।

ਕਿਸਾਨਾਂ ਨੇ ਇਸ ਮਿਲਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਤਜਰਬੇ ਖੁੱਲ ਕੇ ਸਾਂਝੇ ਕੀਤੇ ਅਤੇ ਮੌਕੇ ਤੇ ਮੌਜੂਦ ਵਿਗਿਆਨੀਆਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵੀ ਦਿੱਤੇ ਗਏ। ਸਮਾਗਮ ਦੇ ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਦੇ ਅਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਨੇ ਕਿਸਾਨ-ਸਾਇੰਸਦਾਨ ਮਿਲਣੀ ਵਿੱਚ ਪੁੱਜੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਖੇਤੀ ਸਹਾਇਕ ਕਿੱਤੇ ਅਪਨਾਉਣ ਅਤੇ ਖੇਤੀ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Author : Malout Live