ਮਲੋਟ ਦੇ ਪਿੰਡ ਫਕਰਸਰ ਸਮੇਤ ਕਈ ਜਗ੍ਹਾ ਤੇ ਕਿਸਾਨਾਂ ਵੱਲੋਂ ਅੱਜ ਰੇਲਾਂ ਰੋਕਣ ਦਾ ਐਲਾਨ
ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨਾਂ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਰੇਲ ਰੋਕ ਅੰਦੋਲਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਹੋਵੇਗਾ।
ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨਾਂ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਪਿੰਡ ਫਕਰਸਰ ਵਿਖੇ ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਕਿਸਾਨਾਂ ਵੱਲੋਂ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ।
Author : Malout Live