ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਜਾ ਰਹੀ ਹੈ ਅਪੀਲ

ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵੱਲੋਂ ਪਰਾਲੀ ਦੇ ਖੇਤਾਂ ਵਿੱਚ ਮੌਕੇ ਤੇ ਜਾ ਕੇ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ ਇਸ ਨਾਲ ਉਨ੍ਹਾਂ ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ ਅੱਗ ਲਗਾਉਣ ਵਾਲੇ ਖੇਤਾਂ ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author : Malout Live