ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਕੀਤਾ ਗਿਆ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਸ਼੍ਰੀ ਅਭਿਤੇਸ਼ ਸਿੰਘ ਸੰਧੂ, ਡੀ. ਆਰ, ਸਹਿਕਾਰੀ ਸਭਾਵਾਂ ਸ਼੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਅਤੇ ਡਾ. ਅਮਰਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੇ.ਵੀ.ਕੇ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਸ਼੍ਰੀ ਅਭਿਤੇਸ਼ ਸਿੰਘ ਸੰਧੂ, ਡੀ. ਆਰ, ਸਹਿਕਾਰੀ ਸਭਾਵਾਂ ਸ਼੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਅਤੇ ਡਾ. ਅਮਰਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਕੀਤਾ। ਇਸ ਮੇਲੇ ਵਿੱਚ ਵੱਖ-ਵੱਖ ਅਗਾਂਹਵਧੂ ਕਿਸਾਨ ਵੀਰਾਂ ਅਤੇ ਸੈਲਫ-ਹੈੱਲਪ ਗਰੁੱਪਾਂ ਵੱਲੋਂ ਆਪਣੀਆਂ-ਆਪਣੀਆਂ ਸਟਾਲਾਂ ਲਗਾਈਆਂ ਗਈਆਂ। ਮੇਲੇ ਵਿੱਚ ਕਿਸਾਨਾਂ ਨੂੰ ਵੇਲਾਂ ਵਾਲੀਆਂ ਸਬਜ਼ੀਆਂ ਦੀ ਪਨੀਰੀ, ਸਬਜ਼ੀਆਂ ਦੀਆਂ ਕਿੱਟਾਂ ਪਸ਼ੂਆਂ ਲਈ ਧਾਤਾਂ ਦਾ ਚੂਰਾ ਦਿੱਤੇ ਗਏ। ਮੇਲੇ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਈਆਂ ਜਾ ਰਹੀਆਂ ਵੱਖ-ਵੱਖ ਸਿਖਲਾਈਆਂ ਬਾਰੇ ਦੱਸਿਆ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਤੇ ਕੁੱਝ ਹੋਰ ਅਗਾਂਹਵਧੁ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

Author : Malout Live