ਕਿਸਾਨਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਸੁਚੇਤ- ਵਧੀਕ ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਸੰਬੰਧਿਤ ਵਿਭਾਗਾਂ ਨਾਲ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਮੂਹ ਉਪ-ਮੰਡਲ ਮੈਜਿਸਟ੍ਰੇਟ, ਡੀ.ਡੀ.ਪੀ.ਓ, ਸਹਿਕਾਰੀ ਸਭਾਵਾਂ, ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਸੰਬੰਧਿਤ ਵਿਭਾਗਾਂ ਨਾਲ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਮੂਹ ਉਪ-ਮੰਡਲ ਮੈਜਿਸਟ੍ਰੇਟ, ਡੀ.ਡੀ.ਪੀ.ਓ, ਸਹਿਕਾਰੀ ਸਭਾਵਾਂ, ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਹਦਾਇਤਾਂ ਕੀਤੀਆਂ ਕਿ ਆਉਣ ਵਾਲੇ ਪਰਾਲੀ ਦੇ ਸੀਜ਼ਨ ਦੌਰਾਨ ਸਮੂਹ ਵਿਭਾਗ ਪਰਾਲੀ ਪ੍ਰਬੰਧਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ।
ਉਨ੍ਹਾਂ ਖੇਤੀਬਾੜੀ ਅਤੇ ਹੋਰਨਾਂ ਸਹਾਇਕ ਮਹਿਕਮਿਆਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਸੁਚੇਤ ਕਰਨ ਲਈ ਵੀ ਕਿਹਾ। ਉਨ੍ਹਾਂ ਪਰਾਲੀ ਪ੍ਰਬੰਧਨ ਫੋਰਸ, ਹੋਟ ਸਪਾਟ ਪਿੰਡਾਂ ਤੇ ਕੰਮ ਕਰਨ, ਪਰਾਲੀ ਦੇ ਡੰਪ ਲਈ 20% ਰਕਬਾ ਹੋਰ ਵਧਾਉਣ, ਹਰ ਕਿਸਾਨ ਨੂੰ ਮਸ਼ੀਨਰੀ ਉਪਲੱਬਧ ਕਰਵਾਉਣ, ਕੰਬਾਇਨਾਂ 'ਤੇ ਐਸ.ਐਮ.ਐਸ ਲਗਵਾਉਣ ਬਾਰੇ ਹਦਾਇਤਾਂ ਦਿੱਤੀਆਂ। ਇਸ ਮੌਕੇ ਉਪ-ਮੰਡਲ ਮੈਜਿਟਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਕਸੀਅਨ ਪ੍ਰਦੂਸ਼ਣ ਬੋਰਡ ਰਵੀਪਾਲ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਝੇਂ ਕੀਤੇ ਗਏ।
Author : Malout Live