ਡੀ.ਏ.ਪੀ ਦੀ ਬਜਾਏ ਕਿਸਾਨ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ- ਡਿਪਟੀ ਕਮਿਸ਼ਨਰ

ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਅਤੇ ਨਾਈਟ੍ਰੋ ਫਾਸਫੇਟ ਦੀ ਵਰਤੋਂ ਕਰਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਅਤੇ ਨਾਈਟ੍ਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘਟਣਗੇ, ਉੱਥੇ ਹੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਇਸ ਨਾਲ ਲਾਗਤ ਵੀ ਘਟੇਗੀ, ਉਤਪਾਦਨ ਵੀ ਚੰਗਾ ਹੋਵੇਗਾ ਅਤੇ ਫ਼ਸਲ ਦੀ ਗੁਣਵੱਤਾ ਵੀ ਚੰਗੀ ਰਹੇਗੀ ਉਨ੍ਹਾਂ ਕਿਹਾ ਕਿ ਡੀ.ਏ.ਪੀ ਦੇ ਮੁਕਾਬਲੇ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਅਤੇ ਨਾਈਟ੍ਰੋ ਫਾਸਫੇਟ ਖਾਦਾਂ ਬਾਜ਼ਾਰ 'ਚ ਆਸਾਨੀ ਨਾਲ ਉਪਲਬਧ ਹਨ।

ਡੀ.ਏ.ਪੀ ਦੇ ਹਰ ਥੈਲੇ ਵਿੱਚ 23 ਕਿੱਲੋ ਫਾਸਫੋਰਸ ਅਤੇ 9 ਕਿਲੋ ਨਾਈਟ੍ਰੋਜਨ ਹੁੰਦਾ ਹੈ। ਜੇਕਰ ਡੀ.ਏ.ਪੀ ਦੇ ਬਦਲ ਵਜੋਂ 3 ਥੈਲੇ ਸਿੰਗਲ ਸੁਪਰ ਫਾਸਫੇਟ, 2 ਥੈਲੇ ਡਬਲ ਸੁਪਰ ਫਾਸਫੇਟ, 1 ਬੈਗ ਟ੍ਰਿਪਲ ਸੁਪਰ ਫਾਸਫੇਟ, 2.5 ਥੈਲੇ ਨਾਈਟ੍ਰੋਫਾਸਫੇਟ ਅਤੇ 1 ਬੈਗ ਯੂਰੀਆ ਦੀ ਪ੍ਰਤੀ ਏਕੜ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਡੀ.ਏ.ਪੀ ਦੇ ਬਰਾਬਰ ਹੀ ਫਸਲਾਂ ਦਾ ਵਿਕਾਸ ਤੇ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਦੀ ਬਜਾਏ 3 ਥੈਲੇ ਐੱਸ.ਐੱਸ.ਪੀ ਅਤੇ 1 ਥੈਲਾ ਯੂਰੀਆ ਦੀ ਵਰਤੋਂ ਕਰਨ ਨਾਲ ਵਧੇਰੇ ਨਾਈਟ੍ਰੋਜਨ, ਕੈਲਸ਼ੀਅਮ ਅਤੇ ਫਾਸਫੋਰਸ ਮਿਲਦਾ ਹੈ। ਇਸ ਤੋਂ ਇਲਾਵਾ ਗੰਧਕ ਫਸਲ ਵਿੱਚ ਵਧੇਰੇ ਪ੍ਰੋਟੀਨ ਅਤੇ ਵਿਟਾਮਿਨ ਵੀ ਪ੍ਰਦਾਨ ਕਰਦਾ ਹੈ ਜੋ ਹਾੜੀ ਦੀ ਫਸਲ ਲਈ ਜ਼ਰੂਰੀ ਹਨ।

Author : Malout Live