ਮਲੋਟ ਮਾਰਕੀਟ ਕਮੇਟੀ ਦਾ ਕਿਸਾਨਾਂ ਨੇ ਗੇਟ ਬੰਦ ਕਰਕੇ ਲਾਇਆ ਧਰਨਾ, ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਤੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਜਿਨਾਂ ਦੇ ਚਲਦਿਆਂ ਅੱਜ ਮਲੋਟ ਮਾਰਕੀਟ ਕਮੇਟੀ ਵਿਖੇ ਕਿਸਾਨਾਂ ਨੇ ਦਫਤਰ ਮਾਰਕੀਟ ਕਮੇਟੀ ਦਾ ਮੇਨ ਗੇਟ ਬੰਦ ਕਰਕੇ ਉੱਥੇ ਧਰਨਾ ਲਗਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਮਲੋਟ : ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਤੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਜਿਨਾਂ ਦੇ ਚਲਦਿਆਂ ਅੱਜ ਮਲੋਟ ਮਾਰਕੀਟ ਕਮੇਟੀ ਵਿਖੇ ਕਿਸਾਨਾਂ ਨੇ ਦਫਤਰ ਮਾਰਕੀਟ ਕਮੇਟੀ ਦਾ ਮੇਨ ਗੇਟ ਬੰਦ ਕਰਕੇ ਉੱਥੇ ਧਰਨਾ ਲਗਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੋ ਕਿਸਾਨ ਕਾਟ ਲਗਵਾ ਰਹੇ ਹਨ ਉਨ੍ਹਾਂ ਦੀ ਖਰੀਦ ਹੋ ਰਹੀ ਹੈ ਤੇ ਜੋ ਕਾਟ ਨਹੀਂ ਦੇ ਸਕਦੇ ਉਨ੍ਹਾਂ ਨੂੰ ਮੰਡੀ ਵਿੱਚ ਰੋਲਿਆ ਜਾ ਰਿਹਾ ਹੈ।

ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵੀ ਕਈ ਗੰਭੀਰ ਦੋਸ਼ ਲਗਾਏ। ਉਨ੍ਹਾਂ ਇਹ ਵੀ ਕਿਹਾ ਕਿ ਮਾਰਕੀਟ ਵੱਲੋਂ ਕਿਹਾ ਜਾ ਰਿਹਾ ਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਕਹਿ ਦਿੰਦੇ ਹਨ ਕਿ ਖਰੀਦ ਬੰਦ ਹੋ ਚੁੱਕੀ ਹੈ ਜਕਦਿ ਜਿਲ੍ਹਾ ਪ੍ਰਸ਼ਾਸ਼ਨ ਨੇ ਕਿਹਾ ਕਿ ਖਰੀਦ ਚਾਲੂ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Author : Malout Live