ਲੰਬੀ ਵਿਖੇ ਕਿਸਾਨਾਂ ਨੇ ਘੇਰਿਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਘਰ

ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੂਰੇ ਪੰਜਾਬ ਵਿੱਚ ਆਪ ਵਰਕਰਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸੇ ਦੇ ਚਲਦਿਆਂ ਹਲਕਾ ਲੰਬੀ ਵਿਖੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕੀਤਾ ਅਤੇ ਧਰਨਾ ਪ੍ਰਦਰਸ਼ਨ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੂਰੇ ਪੰਜਾਬ ਵਿੱਚ ਆਪ ਵਰਕਰਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸੇ ਦੇ ਚਲਦਿਆਂ ਹਲਕਾ ਲੰਬੀ ਵਿਖੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਘਿਰਾਓ ਕੀਤਾ ਅਤੇ ਧਰਨਾ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਕਿਸਾਨੀ ਮੰਗਾਂ ਬਾਰੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮ ਤੇ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਹੈ।

Author : Malout Live