ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਨੇ ਕੀਤਾ ਡੀ.ਸੀ ਦਫਤਰ ਦਾ ਘਿਰਾਓ

ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਿਸਾਨਾਂ ਨੇ ਡੀ.ਸੀ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸ਼ੰਭੂ ਬਾਰਡਰ ਅਤੇ ਖਨੌਰਾ ਬਾਰਡਰ ਤੇ ਜੋ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣਾ ਕਿਸਾਨੀ ਸੰਘਰਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਉੱਥੋਂ ਮੀਟਿੰਗ ਦੇ ਬਹਾਨੇ ਖਾਲੀ ਕਰਵਾ ਕੇ ਕਿਸਾਨ ਆਗੂਆਂ ਨੂੰ ਜੋ ਡੀਟੇਨ ਕੀਤਾ ਗਿਆ, ਉਸੇ ਦੇ ਰੋਸ ਵਿੱਚ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਿਸਾਨਾਂ ਨੇ ਡੀ.ਸੀ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸ਼ੰਭੂ ਬਾਰਡਰ ਅਤੇ ਖਨੌਰਾ ਬਾਰਡਰ ਤੇ ਜੋ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣਾ ਕਿਸਾਨੀ ਸੰਘਰਸ਼ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਉੱਥੋਂ ਮੀਟਿੰਗ ਦੇ ਬਹਾਨੇ ਖਾਲੀ ਕਰਵਾ ਕੇ ਕਿਸਾਨ ਆਗੂਆਂ ਨੂੰ ਜੋ ਡੀਟੇਨ ਕੀਤਾ ਗਿਆ, ਉਸੇ ਦੇ ਰੋਸ ਵਿੱਚ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਵੀ ਪ੍ਰਸ਼ਾਸ਼ਨ ਦੁਆਰਾ ਉਥਲ-ਪੁਥਲ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਆਪਣਾ ਇਹ ਸੰਘਰਸ਼ ਹੋਰ ਵੀ ਤੇਜ ਕਰਨਗੇ।

Author : Malout Live