ਕਿਸਾਨਾਂ ਵੱਲੋਂ ਅੱਜ ਪੰਜਾਬ ਦੇ ਟੌਲ ਪਲਾਜ਼ੇ ਮੁਫ਼ਤ ਕਰਾਏ ਜਾਣਗੇ- ਲੱਖੋਵਾਲ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਟੌਲ ਪਲਾਜ਼ਾ ਨਹੀਂ ਹੈ, ਉੱਥੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਆਗੂਆਂ ਦੇ ਘਰਾਂ ਅੱਗੇ ਸ਼ਾਂਤਮਈ ਮੁਜ਼ਾਹਰੇ ਕੀਤੇ ਜਾਣਗੇ।

ਮਲੋਟ (ਪੰਜਾਬ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਟੌਲ ਪਲਾਜ਼ਾ ਨਹੀਂ ਹੈ, ਉੱਥੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਆਗੂਆਂ ਦੇ ਘਰਾਂ ਅੱਗੇ ਸ਼ਾਂਤਮਈ ਮੁਜ਼ਾਹਰੇ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਇਹ ਐਕਸ਼ਨ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਨੂੰ ਚਿੰਤਾ ਹੈ ਕਿ ਅਜਿਹੇ ਸਮਝੌਤਿਆਂ ਦਾ ਅਸਰ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ 'ਤੇ ਪੈ ਸਕਦਾ ਹੈ।

ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਅਜਿਹੇ ਮਹੱਤਵਪੂਰਨ ਫ਼ੈਸਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿੱਚ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਪਣੀ ਆਵਾਜ਼ ਉਠਾਉਣ ਜਾ ਰਹੇ ਕਿਸਾਨਾਂ ਨੂੰ ਰੋਕਣਾ ਕੇਂਦਰ ਦੀ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਬੈਰੀਕੇਡ ਲਗਾਉਣਾ ਅਤੇ ਪੁਲਿਸ ਬਲ ਦੇ ਸਹਾਰੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਦੇਸ਼ ਦੇ ਅੰਨਦਾਤਾ ਨਾਲ ਅਪਰਾਧੀਆਂ ਵਰਗਾ ਸਲੂਕ ਕਰਨਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਹੈ।

Author : Malout Live