ਹਾੜ੍ਹੀ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਕਰਵਾਈਆਂ ਜਾਣਗੀਆਂ ਮੁਹੱਈਆ- ਮੁੱਖ ਖੇਤੀਬਾੜੀ ਅਫ਼ਸਰ

ਬਲਾਕ ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖਾਦ ਡੀਲਰਾਂ ਨਾਲ ਬਲਾਕ ਪੱਧਰ ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਅਨੁਸਾਰ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਸਪਲਾਈ ਖਾਸ ਕਰਕੇ ਡੀ.ਏ.ਪੀ ਖਾਦ ਸੰਬੰਧੀ ਸਮੂਹ ਖਾਦ ਡੀਲਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਉਪਲੱਬਧਤਾ ਯਕੀਨੀ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸੰਬੰਧ ਵਿੱਚ ਬਲਾਕ ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖਾਦ ਡੀਲਰਾਂ ਨਾਲ ਬਲਾਕ ਪੱਧਰ ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।

ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਅਨੁਸਾਰ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਸਪਲਾਈ ਖਾਸ ਕਰਕੇ ਡੀ.ਏ.ਪੀ ਖਾਦ ਸੰਬੰਧੀ ਸਮੂਹ ਖਾਦ ਡੀਲਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਮੂਹ ਖਾਦ ਡੀਲਰ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਨੂੰ ਖਾਦ ਦੀ ਖਰੀਦ ਸਮੇਂ ਕੋਈ ਵੀ ਅਣਚਾਹੀ ਖੇਤੀ ਸਮੱਗਰੀ ਦੇਣ ਤੇ ਸੰਬੰਧਿਤ ਡੀਲਰ ਖਿਲਾਫ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖਾਦ ਦਾ ਭੰਡਾਰਨ ਸਿਰਫ਼ ਮਨਜ਼ੂਰ-ਸ਼ੁਦਾ ਗੁਦਾਮ ਵਿੱਚ ਹੀ ਕੀਤਾ ਜਾਵੇ, ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਸਟਾਕ ਰਜਿਸਟਰ ਅਤੇ ਸਟਾਕ ਬੋਰਡ ਹਦਾਇਤਾਂ ਅਨੁਸਾਰ ਅਪਡੇਟ ਰੱਖਿਆ ਜਾਵੇ। ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਪੀ.ਓ.ਐੱਸ ਮਸ਼ੀਨ ਰਾਹੀਂ ਹੀ ਕੀਤੀ ਜਾਵੇ ਅਤੇ ਖਾਦਾਂ ਦੇ ਪਏ ਫਿਜ਼ੀਕਲ ਸਟਾਕ ਦਾ ਪੀ.ਓ.ਐੱਸ ਮਸ਼ੀਨ ਵਿੱਚ ਦਰਜ ਸਟਾਕ ਅਨੁਸਾਰ ਮੇਲ ਹੋਣਾ ਯਕੀਨੀ ਬਣਾਇਆ ਜਾਵੇ।

Author : Malout Live