ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ- ਭਾਰਤੀ ਚੋਣ ਕਮਿਸ਼ਨ
ਭਾਰਤ ਚੋਣ ਕਮਿਸ਼ਨ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਰੋਲ ਅਬਜ਼ਰਵਰ-ਕਮ-ਸਕੱਤਰ ਕਾਰਪੋਰੇਸ਼ਨ (ਪੰਜਾਬ ਸਰਕਾਰ) ਸ਼੍ਰੀਮਤੀ ਰਿੱਤੂ ਅਗਰਵਾਲ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਵੋਟਰ ਸੁਧਾਈ ਦਾ ਕੰਮ ਚੋਣ ਅਮਲੇ ਵੱਲੋਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ।
ਮਲੋਟ (ਪੰਜਾਬ) : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐੱਸ.ਆਈ.ਆਰ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਰੋਲ ਅਬਜ਼ਰਵਰ-ਕਮ-ਸਕੱਤਰ ਕਾਰਪੋਰੇਸ਼ਨ (ਪੰਜਾਬ ਸਰਕਾਰ) ਸ਼੍ਰੀਮਤੀ ਰਿੱਤੂ ਅਗਰਵਾਲ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਤੇ ਜ਼ਿਲ੍ਹੇ ਦੇ ਐਮ.ਪੀ/ਐਮ.ਐਲ.ਏ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ, ਵਧੀਕ ਜ਼ਿਲ੍ਹਾ ਚੋਣ ਅਫਸਰ ਡੈਵੀ ਗੋਇਲ, ਐੱਸ.ਡੀ.ਐਮ ਮਲੋਟ ਪੰਕਜ ਕੁਮਾਰ, ਐੱਸ.ਡੀ.ਐਮ ਗਿੱਦੜਬਾਹਾ ਅਰਵਿੰਦਰ ਪਾਲ ਸਿੰਘ, ਚੋਣ ਤਹਿਸੀਲਦਾਰ ਵਿਭੂ ਜੈਨ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਗਰਵਾਲ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਵੋਟਰ ਸੁਧਾਈ ਦਾ ਕੰਮ ਚੋਣ ਅਮਲੇ ਵੱਲੋਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਕਿਸੇ ਦੀ ਵੋਟ ਬਨਣ ਵਾਲੀ ਰਹਿ ਗਈ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ ਪਹਿਚਾਣ ਪੱਤਰ ਆਪਣੇ ਹਲਕੇ ਦੇ ਸੰਬੰਧਿਤ ਬੀ.ਐਲ.ਓ ਨੂੰ ਪੇਸ਼ ਕਰਨ ਉਪਰੰਤ ਵੋਟ ਬਣਵਾ ਸਕਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਬੀ.ਐਲ.ਓ ਵੱਲੋਂ ਵੋਟਰਾਂ ਦੇ ਭਰੇ ਹੋਏ ਫਾਰਮਾਂ ਦਾ ਵੀ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ 85-ਮਲੋਟ ਦੇ ਪਿੰਡ ਰੁਪਾਣਾ ਅਤੇ ਵਿਧਾਨ ਸਭਾ ਹਲਕਾ 84-ਗਿੱਦੜਬਾਹਾ ਦੇ ਪਿੰਡ ਦੋਦਾ ’ਚ ਬਣਾਏ ਗਏ ਪੋਲਿੰਗ ਸਟੇਸ਼ਨਾਂ ’ਤੇ ਐਸ.ਆਈ.ਆਰ ਪ੍ਰਕਿਰਿਆ ਅਧੀਨ ਭਰੇ ਜਾ ਰਹੇ ਫਾਰਮਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ਤੇ ਤਾਇਨਾਤ ਅਮਲੇ ਨਾਲ ਗੱਲਬਾਤ ਕੀਤੀ।
Author : Malout Live



