ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਘਰ ਬਣਾਉਣ ਲਈ ਦਿੱਤੀ ਵਿੱਤੀ ਸਹਾਇਤਾ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਜਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਪਿੰਡ ਔਲਖ (ਮਲੋਟ) ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਜਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਪਿੰਡ ਔਲਖ (ਮਲੋਟ) ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਪਿਛਲੇ ਸਾਲ ਬਾਰਿਸ਼ਾਂ ਦਰਮਿਆਨ ਪਿੰਡ ਔਲਖ ਦੇ ਇੱਕ ਪਰਿਵਾਰ ਦਾ ਮਕਾਨ ਨਸ਼ਟ ਹੋ ਗਿਆ ਸੀ ਤਾਂ
ਪਰਿਵਾਰ ਨੀਲੀ ਛੱਤ ਹੇਠਾਂ ਦਿਨ ਕੱਟਣ ਲਈ ਮਜ਼ਬੂਰ ਸੀ ਤਾਂ ਪਿੰਡ ਵਾਸੀਆਂ ਵੱਲੋਂ ਇੱਕ ਦਰਖਾਸਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ ਸਿੰਘ ਓਬਰਾਏ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਰਾਹੀਂ ਮਕਾਨ ਬਣਾਉਣ ਲਈ ਬੇਨਤੀ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਆਦ ਲੋੜੀਂਦੀ ਕਾਰਵਾਈ ਤੋਂ ਬਾਅਦ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਤਰੁੰਤ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਤਾਂ ਜੋ ਇਹ ਪਰਿਵਾਰ ਆਪਣਾ ਨਵਾਂ ਮਕਾਨ ਬਣਾ ਸਕੇ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਰਿਵਾਰ ਨੂੰ ਸਹਾਇਤਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਉਪਰੰਤ ਪਰਿਵਾਰ ਵੱਲੋਂ ਅਤੇ ਔਲਖ ਵੈਲਫੇਅਰ ਸੁਸਾਇਟੀ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਕਰੋੜਾਂ ਦੀ ਰਾਸ਼ੀ ਡਾ. ਓਬਰਾਏ ਵੱਲੋਂ ਦਿੱਤੀ ਜਾ ਚੁੱਕੀ ਹੈ।
Author : Malout News