ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਲੋੜਵੰਦ ਮਰੀਜਾਂ ਨੂੰ ਦਵਾਈਆਂ ਲਈ ਦਿੱਤੀ ਵਿੱਤੀ ਸਹਾਇਤਾ ਰਾਸ਼ੀ
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਵਿਖੇ (ਮਲੋਟ, ਗਿਦੜਬਾਹਾ ਅਤੇ ਲੰਬੀ) 37 ਲੋੜਵੰਦ ਮਰੀਜ਼ਾਂ ਨੂੰ ਡਾ. ਓਬਰਾਏ ਵੱਲੋਂ ਦਵਾਈਆਂ ਖਰੀਦਣ ਲਈ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਜੋ ਇਹ ਲੋਕ ਦਵਾਈਆਂ ਖਰੀਦ ਕੇ ਨਿਰੋਗ ਜੀਵਨ ਜੀ ਸਕਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਦੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਅਤੇ ਉਨ੍ਹਾਂ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਬਿਨ੍ਹਾਂ ਕਿਸੇ ਤੋਂ ਪੈਸਾ ਲਿਆ ਆਪਣੀ ਸਮਰੱਥਾ ਅਨੁਸਾਰ ਮਨੁੱਖਤਾ ਨੂੰ ਹਰ ਹਮਲੇ ਤੋਂ ਬਚਾਉਣ ਲਈ ਕੀਤੇ ਜਾ ਰਹੇ ਕਾਰਜ ਕਿਸੇ ਅਚੰਭੇ ਤੋਂ ਘੱਟ ਨਹੀਂ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਵਿਖੇ (ਮਲੋਟ, ਗਿਦੜਬਾਹਾ ਅਤੇ ਲੰਬੀ) 37 ਲੋੜਵੰਦ ਮਰੀਜ਼ਾਂ ਨੂੰ ਡਾ. ਓਬਰਾਏ ਵੱਲੋਂ ਦਵਾਈਆਂ ਖਰੀਦਣ ਲਈ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਜੋ ਇਹ ਲੋਕ ਦਵਾਈਆਂ ਖਰੀਦ ਕੇ ਨਿਰੋਗ ਜੀਵਨ ਜੀ ਸਕਣ।
ਡਾ. ਐੱਸ.ਪੀ ਸਿੰਘ ਓਬਰਾਏ ਨੇ ਅਪਣੀ ਸਮਰੱਥਾ ਅਨੁਸਾਰ ਅੱਗੇ ਤੋਂ ਵੀ ਮੱਦਦ ਕਰਨ ਦਾ ਭਰੋਸਾ ਦਿੱਤਾ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਲੋੜਵੰਦ ਮਰੀਜ਼ਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਜਿਹੇ ਮਾੜੇ ਦੌਰ ਵਿੱਚ ਅਪਣੇ ਵੀ ਸਾਥ ਛੱਡ ਦਿੰਦੇ ਹਨ, ਪਰ ਡਾ. ਓਬਰਾਏ ਨੇ ਬਿਨ੍ਹਾਂ ਸਾਨੂੰ ਦੇਖਿਆ ਸਾਡੀ ਬਾਂਹ ਫੜੀ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ. ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ ਲੈੱਕਚਰਾਰ, ਸੋਮ ਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ ,ਬਲਦੇਵ ਸਿੰਘ ਮਾਂਗਟ ਕੇਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਹਾਜ਼ਿਰ ਸਨ।
Author : Malout Live



