ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਗਈ ਵਿੱਤੀ ਸਹਾਇਤਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾ. ਓਬਰਾਏ ਵੱਲੋਂ ਲੋੜਵੰਦ ਮਰੀਜ਼ਾਂ ਲਈ ਭੇਜੀ ਰਾਸ਼ੀ ਤਕਸੀਮ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾ. ਓਬਰਾਏ ਵੱਲੋਂ ਲੋੜਵੰਦ ਮਰੀਜ਼ਾਂ ਲਈ ਭੇਜੀ ਰਾਸ਼ੀ ਤਕਸੀਮ ਕੀਤੀ ਗਈ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਕਾਫੀ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਮਰੀਜ਼ ਜੋ ਕਿ ਦਵਾਈਆਂ ਖਰੀਦਣ ਤੋਂ ਅਸਮੱਰਥ ਹਨ, ਇਨ੍ਹਾਂ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੈ।
ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕ ਇਸ ਵਿੱਤੀ ਸਹਾਇਤਾ ਨਾਲ ਅਸੀਂ ਦਵਾਈਆਂ ਖਰੀਦਣ ਤੋਂ ਬਾਅਦ ਆਪਣੀ ਜ਼ਿੰਦਗੀ ਆਮ ਵਾਂਗ ਜਿਉਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਮੀਤ ਪ੍ਰਧਾਨ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜ਼ਰ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਮਾਸਟਰ ਰਜਿੰਦਰ ਸਿੰਘ, ਚਰਨਜੀਤ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਵਿੰਦਰ ਸਿੰਘ ਮਣਕੂ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ ਆਦਿ ਹਾਜ਼ਿਰ ਸਨ।
Author : Malout Live