ਸ਼੍ਰੀ ਮੁਕਤਸਰ ਸਾਹਿਬ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 19 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 19 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 19 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 19 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ। ਕੰਮ ਕਰਨ ਤੋਂ ਅਸਮਰਥ ਹੋਣ ਕਰਕੇ ਅਤੇ ਦਵਾਈਆਂ ਖਰੀਦਣ ਤੋਂ ਵੀ ਅਸਮਰੱਥ ਹੋਣ ਕਾਰਨ ਉਨ੍ਹਾਂ ਦੀ ਸਹਾਇਤਾ ਕੀਤੀ ਗਈ।
ਅਜਿਹੀ ਸਥਿਤੀ ਵਿੱਚ ਇਨ੍ਹਾਂ ਲੋੜਵੰਦ ਮਰੀਜ਼ਾਂ ਦੇ ਕੇਸ ਡਾ. ਐੱਸ.ਪੀ ਸਿੰਘ ਓਬਰਾਏ ਨੂੰ ਭੇਜੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਤਰੁੰਤ ਹੀ ਡਾਕਟਰ ਦੀ ਪਰਚੀ ਅਨੁਸਾਰ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਹੈ ਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਨਿਰੋਗ ਜੀਵਨ ਜਿਓਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ ਅਤੇ ਅਸ਼ੋਕ ਕੁਮਾਰ ਹਾਜ਼ਿਰ ਸਨ।
Author : Malout Live



