ਸ਼੍ਰੀ ਮੁਕਤਸਰ ਸਾਹਿਬ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਟੀਮ 27 ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਟੀਮ 27 ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਰੀਜ਼ ਵੱਖ-ਵੱਖ ਬਿਮਾਰੀਆ ਤੋਂ ਪੀੜ੍ਹਿਤ ਹਨ, ਲੰਮੇ ਸਮੇਂ ਤੋਂ ਕੰਮ ਕਰਨ ਤੋਂ ਅਸਮਰਥ ਹਨ, ਘਰੇਲੂ ਹਾਲਾਤਾਂ ਕਾਰਨ ਦਵਾਈਆਂ ਖਰੀਦਣ ਤੋਂ ਵੀ ਅਸਮਰਥ ਹਨ ਤਾਂ ਇਨ੍ਹਾਂ ਦੇ ਹਾਲਾਤਾਂ ਨੂੰ ਮੱਦੇਨਜ਼ਰ ਪਰਚੀ ਦੇ ਹਿਸਾਬ ਨਾਲ ਦਵਾਈਆਂ ਖਰੀਦਣ ਲਈ ਤੰਦਰੁਸਤ ਹੋਣ ਤੱਕ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਹੈ ਤੇ ਕਿਹਾ ਕਿ ਡਾ. ਓਬਰਾਏ ਦਾ ਦੇਣ ਕਦੇ ਵੀ ਨਹੀਂ ਦੇ ਸਕਦੇ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਅਸ਼ੋਕ ਕੁਮਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਤੇ ਮਾਸਟਰ ਰਾਜਿੰਦਰ ਸਿੰਘ ਹਾਜ਼ਿਰ ਸਨ।
Author : Malout Live



