ਮਲੋਟ ਨੇੜਲੇ ਪਿੰਡ ਔਲਖ ਵਿੱਚ ਸ਼ਾਮਾ ਫਰੂਟ ਸਟੋਰ ਨੂੰ ਲੱਗੀ ਅੱਗ, ਕਰੀਬ 4 ਲੱਖ ਰੁਪਏ ਦਾ ਨੁਕਸਾਨ

ਮਲੋਟ ਨੇੜਲੇ ਪਿੰਡ ਔਲਖ ਵਿਖੇ ਸਵੇਰੇ ਕਰੀਬ 4 ਵਜੇ ਸ਼ਾਮਾ ਫਰੂਟ ਸਟੋਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਦੇ ਫਰੂਟ ਸਟੋਰ ਵਿੱਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਨੇੜਲੇ ਪਿੰਡ ਔਲਖ ਵਿਖੇ ਸਵੇਰੇ ਕਰੀਬ 4 ਵਜੇ ਸ਼ਾਮਾ ਫਰੂਟ ਸਟੋਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਦੇ ਫਰੂਟ ਸਟੋਰ ਵਿੱਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਘਟਨਾ ਵਿੱਚ ਕਰੀਬ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਅੱਗ ਲੱਗਣ ਕਾਰਨ ਦੁਕਾਨ ਦੇ ਮਾਲਕ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ ਹੈ।

ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਸੀ ਅਤੇ ਹੁਣ ਇਹ ਹੋਰ ਨੁਕਸਾਨ ਹੋ ਗਿਆ ਹੈ। ਉਨ੍ਹਾਂ ਹਲਕਾ ਮਲੋਟ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮੱਦਦ ਕੀਤੀ ਜਾਵੇ।

Author : Malout Live