ਮਲੋਟ ਦੀ ਗੁਰੂ ਨਾਨਕ ਨਗਰੀ ਵਿਖੇ ਇੱਕ ਗਰੀਬ ਪਰਿਵਾਰ ਦੇ ਮਕਾਨ ਨੂੰ ਲੱਗੀ ਅੱਗ

ਮਲੋਟ ਦੀ ਗੁਰੂ ਨਾਨਕ ਨਗਰੀ ਵਿਖੇ ਇੱਕ ਗਰੀਬ ਪਰਿਵਾਰ ਦੇ ਮਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਅੱਗ ’ਤੇ ਆਂਢ-ਗੁਆਂਢ ਅਤੇ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਕਾਬੂ ਪਾਇਆ ਗਿਆ। ਇਸ ਅੱਗ ਦੌਰਾਨ ਭਾਵੇਂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਆਰਥਿਕ ਤੌਰ ’ਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਮਲੋਟ : ਮਲੋਟ ਦੀ ਗੁਰੂ ਨਾਨਕ ਨਗਰੀ ਵਿਖੇ ਇਗਰੀਬ ਪਰਿਵਾਰ ਦੇ ਮਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਅੱਗ ਤੇ ਆਂਢ-ਗੁਆਂਢ ਅਤੇ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਕਾਬੂ ਪਾਇਆ ਗਿਆ। ਇਸ ਅੱਗ ਦੌਰਾਨ ਭਾਵੇਂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਆਰਥਿਕ ਤੌਰ ਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਮਾਮਲਾ ਗੁਰੂ ਨਾਨਕ ਨਗਰੀ ਗਲੀ ਨੰਬਰ 1 ਦਾ ਹੈ। ਘਰ ਦੇ ਮੈਂਬਰ ਅਨੀਤਾ ਰਾਣੀ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਹੀ ਘਰੇ ਤਾਲਾ ਲਗਾ ਕੇ ਕਿਸੇ ਕੰਮ ਗਏ ਸਨ ਅਤੇ ਕਰੀਬ ਪੰਜ ਮਿੰਟਾਂ ਬਾਅਦ ਹੀ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੇ ਘਰ ਚੋਂ ਧੂੰਆਂ ਨਿਕਲ ਰਿਹਾ ਹੈ।

ਜਦੋਂ ਉਨ੍ਹਾਂ ਨੇ ਵਾਪਸ ਆ ਕੇ ਮਕਾਨ ਦਾ ਤਾਲਾ ਖੋਲਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ, ਤੁਰੰਤ ਹੀ ਆਂਢ-ਗੁਆਂਢ ਵਾਲਿਆਂ ਨੇ ਫਾਇਰ ਬ੍ਰਿਗੇਡ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਆਂਢ-ਗੁਆਂਢ ਵਾਲਿਆਂ ਨੇ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਬੜੀ ਮੁਸ਼ਕਿਲ ਨਾਲ ਇਸ ਅੱਗ ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਮਰੇ ਅਤੇ ਘਰ ਵਿੱਚ ਪਿਆ ਫਰਨੀਚਰ, ਅਲਮਾਰੀ, ਪੱਖਾ, ਰਾਸ਼ਨ ਆਦਿ ਸਮਾਨ ਸੜ ਕੇ ਸੁਆਹ ਹੋ ਗਿਆ ਇਸ ਮੌਕੇ ਆਂਢ-ਗੁਆਂਢ ਵਾਲਿਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਰਥਿਕ ਤੌਰ ਤੇ ਇਸ ਕਮਜ਼ੋਰ ਵਿਧਵਾ ਔਰਤ ਦੀ ਮਾਲੀ ਮੱਦਦ ਕੀਤੀ ਜਾਵੇ।

Author : Malout Live