ਫਤਿਹਪੁਰ ਮਨੀਆ ’ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਢਾਈ ਲੱਖ ਦਾ ਸਮਾਨ ਸੜ ਕੇ ਸੁਆਹ
ਲੰਬੀ ਦੇ ਪਿੰਡ ਫਤਿਹਪੁਰ ਮਨੀਆ ਵਿਖੇ ਬੀਤੀ ਰਾਤ ਇੱਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਰਿਆਨੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਘਟਨਾ ਰਾਤ ਕਰੀਬ 11:30 ਵਜੇ ਵਾਪਰੀ। ਦੁਕਾਨਦਾਰ ਵਿਕਾਸ ਨੇ ਦੱਸਿਆ ਕਿ ਰਾਤ ਸਮੇਂ ਅਚਾਨਕ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਦੇ ਪਿੰਡ ਫਤਿਹਪੁਰ ਮਨੀਆ ਵਿਖੇ ਬੀਤੀ ਰਾਤ ਇੱਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਕਰਿਆਨੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਘਟਨਾ ਰਾਤ ਕਰੀਬ 11:30 ਵਜੇ ਵਾਪਰੀ। ਦੁਕਾਨਦਾਰ ਵਿਕਾਸ ਨੇ ਦੱਸਿਆ ਕਿ ਰਾਤ ਸਮੇਂ ਅਚਾਨਕ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਅੱਗ ’ਤੇ ਕਾਬੂ ਪਾਉਣ ਲਈ ਆਪਣੇ ਪੱਧਰ ’ਤੇ ਸਿਰਤੋੜ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਫਾਇਰ ਬ੍ਰਿਗੇਡ ਦਫ਼ਤਰ ਮਲੋਟ ਨੂੰ ਵੀ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਹਾਲਾਂਕਿ ਉਦੋਂ ਤੱਕ ਦੁਕਾਨ ਵਿੱਚ ਪਿਆ ਕਾਫੀ ਸਾਰਾ ਕਰਿਆਨੇ ਦਾ ਸਮਾਨ ਅੱਗ ਦੀ ਲਪੇਟ ਵਿੱਚ ਆ ਕੇ ਸੜ ਚੁੱਕਾ ਸੀ। ਦੁਕਾਨਦਾਰ ਵਿਕਾਸ ਨੇ ਦੱਸਿਆ ਕਿ ਅੱਗ ਕਾਰਨ ਉਸ ਦਾ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਸੰਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਸਹੀ ਤੌਰ ਤੇ ਪਤਾ ਨਹੀਂ ਲਾਇਆ ਜਾ ਸਕਿਆ। ਪਿੰਡ ਵਾਸੀਆਂ ਨੇ ਦੁਕਾਨਦਾਰ ਦੇ ਹੋਏ ਨੁਕਸਾਨ ਦੀ ਪ੍ਰਸ਼ਾਸਨ ਅਤੇ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
Author : Malout Live



