ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸੁੱਖ ਆਸਨ 'ਚ ਬਿਰਾਜਮਾਨ ਕੁੱਝ ਸਰੂਪ ਅਗਨ ਭੇਟ
ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ। ਅੱਗ ਸੁਖ ਆਸਨ ਸਥਾਨ 'ਤੇ ਲੱਗੀ, ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ, ਜਦਕਿ ਕੁਝ ਸਰੂਪ ਅਗਨ ਭੇਟ ਵੀ ਹੋ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ। ਅੱਗ ਸੁਖ ਆਸਨ ਸਥਾਨ 'ਤੇ ਲੱਗੀ, ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ, ਜਦਕਿ ਕੁਝ ਸਰੂਪ ਅਗਨ ਭੇਟ ਵੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ। ਸਥਾਨਕ ਲੋਕਾਂ ਦੀ ਤੁਰੰਤ ਕਾਰਵਾਈ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸਾਹਮਣੇ ਆ ਰਿਹਾ ਹੈ।
ਪੁਲਿਸ ਅਤੇ ਸੰਬੰਧਿਤ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ.ਓ ਦੀਪਕਾ ਕੰਬੋਜ ਨੇ ਕਿਹਾ ਕਿ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ ਜਦਕਿ ਕੁਝ ਸਰੂਪ ਅਗਨ ਭੇਟ ਵੀ ਹੋਏ ਹਨ। ਇਸ ਤੋਂ ਇਲਾਵਾ ਗੁਟਕਾ ਸਾਹਿਬ ਅਤੇ ਹੋਰ ਪਾਵਨ ਅੰਗਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਦੀ ਸੰਗਤ ਅਤੇ ਪਿੰਡ ਵਾਸੀਆਂ ਵਿਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
Author : Malout Live



