ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚਾਰੇ ਸਬ-ਡਿਵੀਜ਼ਨਾਂ ਵਿੱਚ ਕੱਢਿਆ ਗਿਆ ਫਲੈਗ ਮਾਰਚ
ਜਿਲ੍ਹੇ ਦੇ ਲੋਕਾਂ ਵਿਚਕਾਰ ਸੁਰੱਖਿਆ, ਭਰੋਸੇ ਅਤੇ ਸਦਭਾਵਨਾ ਬਣਾਈ ਰੱਖਣ ਲਈ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸ਼ਹਿਰ, ਗਲੀਆਂ, ਮੁਹੱਲਿਆਂ, ਬਾਜ਼ਾਰਾਂ, ਅਣਪਛਾਤੇ ਇਲਾਕਿਆਂ, ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਵਿੱਚੋਂ ਕੱਢਿਆ ਗਿਆ। ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੀ ਅਗਵਾਈ ਹੇਠ ਜਿਲ੍ਹੇ ਦੇ ਲੋਕਾਂ ਵਿਚਕਾਰ ਸੁਰੱਖਿਆ, ਭਰੋਸੇ ਅਤੇ ਸਦਭਾਵਨਾ ਬਣਾਈ ਰੱਖਣ ਲਈ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਸ਼੍ਰੀ ਰਸਪਾਲ ਸਿੰਘ ਡੀ.ਐੱਸ.ਪੀ (ਐਨ.ਡੀ.ਪੀ.ਐੱਸ), ਸ਼੍ਰੀ ਅਵਤਾਰ ਸਿੰਘ ਡੀ.ਐੱਸ.ਪੀ (ਗਿੱਦੜਬਾਹਾ), ਸ੍ਰੀ ਜਸਪਾਲ ਸਿੰਘ ਡੀ.ਐੱਸ.ਪੀ (ਲੰਬੀ), ਸ਼੍ਰੀ ਇਕਬਾਲ ਸਿੰਘ ਡੀ.ਐੱਸ.ਪੀ (ਮਲੋਟ) ਸਮੇਤ 250 ਪੁਲਿਸ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਥਾਣਿਆਂ ਤੋਂ ਤੈਨਾਤ ਕੀਤੇ ਗਏ ਸੀ।
ਇਹ ਫਲੈਗ ਮਾਰਚ ਸ਼ਹਿਰ, ਗਲੀਆਂ, ਮੁਹੱਲਿਆਂ, ਬਾਜ਼ਾਰਾਂ, ਅਣਪਛਾਤੇ ਇਲਾਕਿਆਂ, ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਵਿੱਚੋਂ ਕੱਢਿਆ ਗਿਆ। ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਗਈਆਂ। ਨੌਜਵਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸ਼ਾਂਤਮਈ ਵਾਤਾਵਰਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਜਿਲ੍ਹਾ ਪੁਲਿਸ ਸਦਾ ਜਨਤਾ ਦੀ ਸੁਰੱਖਿਆ ਅਤੇ ਅਮਨ ਕਾਇਮ ਰੱਖਣ ਲਈ ਵਚਨਬੱਧ ਹੈ। ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਨੂੰ ਅਪੀਲ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਦੇ ਹੋਏ ਸ਼ੱਕੀ ਹਾਲਾਤ ਜਾਂ ਅਸਮਾਜਿਕ ਤੱਤਾਂ ਦੀ ਸੂਚਨਾ ਪੁਲਿਸ ਨੂੰ ਤੁਰੰਤ ਦੇਣ।
Author : Malout Live