ਜ਼ਿਲ੍ਹੇ ਦੇ 23 ਪਿੰਡਾਂ ’ਚ ਹੜ੍ਹ ਵਰਗੀ ਸਥਿਤੀ, ਪ੍ਰਸ਼ਾਸਨ ਨੇ ਨਿਯੁਕਤ ਕੀਤੇ ਨੋਡਲ ਅਫ਼ਸਰ

ਪਿਛਲੇ ਇੱਕ ਹਫਤੇ ਤੋਂ ਲਗਾਤਾਰ ਹੋ ਰਹੀ ਜਾਰੀ ਬਾਰਿਸ਼ ਕਾਰਨ ਜਿਲ੍ਹੇ ਦੇ ਪਿੰਡਾਂ 'ਚ 16 ਹਜ਼ਾਰ ਏਕੜ ਤੋਂ ਵੱਧ ਫਸਲਾ ਨੂੰ ਨੁਕਸਾਨ ਪਹੁੰਚਿਆ ਹੈ। ਪਾਣੀ ਦੀ ਨਿਕਾਸੀ ਦੀ ਵੀ ਵੱਡੀ ਸਮੱਸਿਆ ਹੈ, ਜਿਸ ਕਾਰਨ ਜਿਲ੍ਹਾ ਪ੍ਰਸ਼ਾਸਨ ਨੇ 23 ਪਿੰਡਾਂ ਦੀ ਸੂਚੀ ਜਾਰੀ ਕੀਤੀ ਹੈ, ਜਿੱਥੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਇੱਕ ਹਫਤੇ ਤੋਂ ਲਗਾਤਾਰ ਹੋ ਰਹੀ ਜਾਰੀ ਬਾਰਿਸ਼ ਕਾਰਨ ਜਿਲ੍ਹੇ ਦੇ ਪਿੰਡਾਂ 'ਚ 16 ਹਜ਼ਾਰ ਏਕੜ ਤੋਂ ਵੱਧ ਫਸਲਾ ਨੂੰ ਨੁਕਸਾਨ ਪਹੁੰਚਿਆ ਹੈ। ਪਾਣੀ ਦੀ ਨਿਕਾਸੀ ਦੀ ਵੀ ਵੱਡੀ ਸਮੱਸਿਆ ਹੈ, ਜਿਸ ਕਾਰਨ ਜਿਲ੍ਹਾ ਪ੍ਰਸ਼ਾਸਨ ਨੇ 23 ਪਿੰਡਾਂ ਦੀ ਸੂਚੀ ਜਾਰੀ ਕੀਤੀ ਹੈ, ਜਿੱਥੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਾਣੀ ਜਮ੍ਹਾ ਹੋਣ ਕਾਰਨ ਫਸਲਾ ਦੇ ਨਾਲ-ਨਾਲ ਘਰਾਂ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਸੰਭਾਵੀ ਹੜ੍ਹ ਦੇ ਮੱਦੇਨਜਰ ਜਿਲ੍ਹਾ ਪ੍ਰਸ਼ਾਸਨ ਨੇ ਉਕਤ 23 ਪਿੰਡਾਂ 'ਚ ਨੋਡਲ ਅਫਸਰ ਨਿਯੁਕਤ ਕੀਤੇ ਹਨ, ਜਿਨ੍ਹਾਂ ਨੂੰ ਸਮੇਂ-ਸਮੇਂ ਤੇ ਦੌਰਾ ਕਰਨ ਅਤੇ ਸਥਿਤੀ ਦਾ ਜਾਇਜਾ ਲੈਣ, ਪਿੰਡ ਦੇ ਲੋਕਾਂ ਅਤੇ ਮੋਹਤਬਰਾਂ ਨਾਲ ਤਾਲਮੇਲ ਕਰਨ ਅਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਰੋਕਿਆ ਜਾ ਸਕੇ।

ਜਾਣਕਾਰੀ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹਫ਼ਤੇ 'ਚ 250 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਇਸ ਕਾਰਨ ਕਈ ਪਿੰਡਾਂ 'ਚ ਸਥਿਤੀ ਵਿਗੜਦੀ ਜਾ ਰਹੀ ਹੈ। ਝੋਨਾ ਅਤੇ ਕਪਾਹ, ਪਸ਼ੂਆ ਦੇ ਚਾਰੇ ਸਮੇਤ ਕਈ ਫਸਲਾ ਪਾਣੀ 'ਚ ਡੁੱਬ ਗਈਆਂ ਹਨ। ਇਸ ਕਾਰਨ 16 ਹਜ਼ਾਰ ਏਕੜ ਤੋਂ ਵੱਧ ਪਿੰਡਾਂ 'ਚ ਮੀਂਹ ਦਾ ਪਾਣੀ ਇਕੱਠਾ ਹੋ ਗਿਆ ਹੋ, ਜਿਸ ਕਾਰਨ ਫਸਲਾਂ ਬਰਬਾਦ ਹੋ ਗਈਆਂ ਹਨ ਅਤੇ 400 ਏਕੜ ਤੋਂ ਵੱਧ ਫਸਲਾਂ ਪਾਣੀ ‘ਚ ਦੱਬੀਆਂ ਹੋਈਆਂ ਹਨ।

Author : Malout Live