ਸਾਬਕਾ ਮੁੱਖ ਮੰਤਰੀ ਸਵ: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮਨਾਇਆ ਗਿਆ 98ਵਾਂ ਜਨਮਦਿਨ

ਅੱਜ ਲੰਬੀ ਦੇ ਪਿੰਡ ਬਾਦਲ ਵਿਖੇ ਸੁਬੇ ਦੇ ਪੰਜ ਵਾਰੀ ਰਹੇ ਸਾਬਕਾ ਮੁੱਖ ਮੰਤਰੀ ਸਵ: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 98ਵਾਂ ਜਨਮਦਿਨ ਇੱਕ ਸਦ-ਭਾਵਨਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਸਵ: ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਵਾਲੇ ਸਥਾਨ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਲੰਬੀ ਦੇ ਪਿੰਡ ਬਾਦਲ ਵਿਖੇ ਸੁਬੇ ਦੇ ਪੰਜ ਵਾਰੀ ਰਹੇ ਸਾਬਕਾ ਮੁੱਖ ਮੰਤਰੀ ਸਵ: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 98ਵਾਂ ਜਨਮਦਿਨ ਇੱਕ ਸਦ-ਭਾਵਨਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਸਵ: ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਵਾਲੇ ਸਥਾਨ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਇਸ ਸਮਾਗਮ ਵਿੱਚ ਅਲੱਗ-ਅਲੱਗ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ।

ਇਸ ਮੌਕੇ ਸਵ: ਪ੍ਰਕਾਸ ਸਿੰਘ ਬਾਦਲ ਦਾ ਇੱਕ 12 ਫੁੱਟ ਉੱਚਾ ਯਾਦਗਾਰੀ ਬੁੱਤ ਲਾਇਆ ਗਿਆ ਹੈ। ਜਿਸ ਦੀ ਉਪਨਿਗ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਵੱਡੇ ਨੇਤਾਵਾ ਨੇ ਕੀਤੀ। ਇਹ ਬੁੱਤ ਹਮੇਸ਼ਾ ਸ. ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਦਵਾਉਂਦਾ ਰਹੇਗਾ।

Author : Malout Live