ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਫਰੀਦਕੋਟ ਬੱਸ ਹਾਦਸੇ ਦੇ ਪੀੜਿਤ ਪਰਿਵਾਰਾਂ ਨਾਲ ਵੰਡਾਇਆ ਦੁੱਖ

ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਅਤੇ ਵਿਜੇ ਬਜਾਜ (ਪੀ.ਏ) ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪਿੰਡ ਚਿੱਬੜਾਂਵਾਲੀ ਵਿਖੇ ਲੱਗੇ ਧਰਨੇ ਵਿੱਚ ਪਹੁੰਚ ਕੇ ਫਰੀਦਕੋਟ ਬੱਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਬਕਾ ਸਰਪੰਚ ਗੁਰਬਾਜ਼ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਅਤੇ ਵਿਜੇ ਬਜਾਜ (ਪੀ.ਏ) ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਪਿੰਡ ਚਿੱਬੜਾਂਵਾਲੀ ਵਿਖੇ ਲੱਗੇ ਧਰਨੇ ਵਿੱਚ ਪਹੁੰਚ ਕੇ ਫਰੀਦਕੋਟ ਬੱਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਬਕਾ ਸਰਪੰਚ ਗੁਰਬਾਜ਼ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਜ਼ ਸਿੰਘ ਦੇ ਜਾਣ ਨਾਲ ਇਕੱਲੇ ਪਰਿਵਾਰ ਨੂੰ ਨਹੀਂ ਸਗੋਂ ਪੂਰੀ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਸੜਕ ਤੇ ਧਰਨਾ ਲਾਇਆ ਹੋਇਆ ਹੈ।

ਪਰ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਵਿਧਾਇਕ ਅਜੇ ਤੱਕ ਪੀੜਿਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ ਹੈ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰੇ ਅਤੇ ਵੱਧ ਤੋਂ ਵੱਧ ਮਾਲੀ ਸਹਾਇਤਾ ਜਾਰੀ ਕਰਕੇ ਪਰਿਵਾਰ ਨੂੰ ਸਹਾਰਾ ਦੇਣ। ਇਸ ਮੌਕੇ ਉਨ੍ਹਾਂ ਨਾਲ ਜਗਤਪਾਲ ਬਰਾੜ ਸ਼ੇਰੇਵਾਲਾ ਬਲਾਕ ਦਿਹਾਤੀ ਪ੍ਰਧਾਨ ਮਲੋਟ, ਗਿੰਨੀ ਬਰਾੜ ਤਰਖਾਣ ਵਾਲਾ, ਗੁਰਵਿੰਦਰ ਬਰਾੜ ਲਖਮੀਰੇਆਣਾ, ਗੁਰਪ੍ਰੀਤ ਗੰਧੜ, ਗੁਰਜੰਟ ਸਿੰਘ ਬਾਠ, ਸੁਖਪਾਲ ਔਲਖ (ਪੀ.ਏ ਰੂਬੀ) ਆਦਿ ਮੌਜੂਦ ਸਨ।

Author : Malout Live