ਸਰਕਾਰੀ ਹਾਈ ਸਕੂਲ ਤੱਪਾ ਖੇੜਾ ਵਿਖੇ ਮੁੰਡਿਆਂ ਦੇ ਬਾਥਰੂਮ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਲੰਬੀ ਦੇ ਪਿੰਡ ਤੱਪਾ ਖੇੜਾ ਵਿਖੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੁੰਡਿਆਂ ਦੇ ਬਾਥਰੂਮ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੈੱਡਮਾਸਟਰ ਡਾ. ਹਰਬੰਸ ਸਿੰਘ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਿਰ ਸੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਦੇ ਪਿੰਡ ਤੱਪਾ ਖੇੜਾ ਵਿਖੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੁੰਡਿਆਂ ਦੇ ਬਾਥਰੂਮ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੈੱਡਮਾਸਟਰ ਡਾ. ਹਰਬੰਸ ਸਿੰਘ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਿਰ ਸੀ। ਹੈੱਡਮਾਸਟਰ ਸਾਹਿਬ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਕੂਲ ਦੀ ਮੁੱਖ ਤਰਜੀਹ ਹੈ। ਇਸ ਉਸਾਰੀ ਨਾਲ ਵਿਦਿਆਰਥੀਆਂ ਨੂੰ ਸਾਫ਼-ਸੁਥਰੀਆਂ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਸਕੂਲ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵਿਦਿਆਰਥੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਮੂਹ ਸਟਾਫ਼ ਨੇ ਇਸ ਕਾਰਜ ਦੀ ਸ਼ੁਰੂਆਤ 'ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਇੱਕ ਸ਼ਲਾਘਾਯੋਗ ਉਪਰਾਲਾ ਦੱਸਿਆ।

Author : Malout Live