ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 5 ਸਰਕਾਰੀ ਸਕੂਲਾਂ ਵਿੱਚ ਲਗਾਏ ਮੁਫ਼ਤ ਆਰ.ਓ ਸਿਸਟਮ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 5 ਸਰਕਾਰੀ ਸਕੂਲਾਂ ਵਿੱਚ ਮੁਫ਼ਤ ਆਰ.ਓ ਸਿਸਟਮ ਲਗਾਏ ਗਏ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 5 ਸਰਕਾਰੀ ਸਕੂਲਾਂ(ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਹਾਈ ਸਕੂਲ ਚਿੱਬੜਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਭੰਗਚੜੀ, ਸਰਕਾਰੀ ਪ੍ਰਾਇਮਰੀ ਸਕੂਲ ਮੱਲ ਕਟੋਰਾ, ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਪਿੰਡ ਮਲੋਟ) ਵਿੱਚ ਮੁਫ਼ਤ ਆਰ.ਓ ਸਿਸਟਮ ਲਗਾਏ ਗਏ ਹਨ।

ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਪੀਣ ਯੋਗ ਨਹੀਂ ਹੈ, ਸਰਕਾਰੀ ਸਕੂਲਾਂ ਦੇ ਬੱਚੇ ਧਰਤੀ ਹੇਠਲਾ ਨਾ ਪੀਣ ਯੋਗ ਪਾਣੀ ਪੀਣ ਲਈ ਮਜਬੂਰ ਸਨ ਅਤੇ ਕਈ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਸਨ। ਸਰਕਾਰੀ ਸਕੂਲਾਂ ਦੇ ਮੁੱਖੀਆਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਨੂੰ ਆਰ.ਓ ਸਿਸਟਮ ਲਗਾਏ ਜਾਣ ਦੀ ਬੇਨਤੀ ਕੀਤੀ ਗਈ ਸੀ ਤਾਂ ਡਾਕਟਰ ਓਬਰਾਏ ਵੱਲੋਂ ਬੱਚਿਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਵਾਸਤੇ ਪਿਛਲੇ ਦਿਨੀਂ ਸਕੂਲਾਂ ਲਈ ਆਰ.ਓ ਸਿਸਟਮ ਭੇਜੇ ਗਏ ਸਨ ਤਾਂ ਕੱਲ੍ਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਮੈਂਬਰਾਂ ਵੱਲੋਂ ਇੱਕਲੇ-ਇਕੱਲੇ ਸਕੂਲ ਵਿੱਚ ਜਾ ਕੇ ਆਰ.ਓ ਸਿਸਟਮ ਚਲਾ ਕੇ ਬੱਚਿਆਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਦੌਰਾਨ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਵੀ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ।

Author : Malout Live