ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ 'ਤੇ ਬੈਗ ਸਿਲਾਈ ਦੀ ਕੀਤੀ ਮੁਫ਼ਤ ਸੇਵਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸਮਾਜਸੇਵੀ ਸੰਸਥਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੇ ਬੈਗ ਨਾ ਵਰਤਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੱਡੀ ਤਾਦਾਦ ਵਿੱਚ ਕੱਪੜੇ ਦੇ ਬੈਗ ਬਣਾ ਕੇ ਲੋਕਾਂ ਨੂੰ ਮੁਫ਼ਤ ਦਿੱਤੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸਮਾਜਸੇਵੀ ਸੰਸਥਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੇ ਬੈਗ ਨਾ ਵਰਤਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੱਡੀ ਤਾਦਾਦ ਵਿੱਚ ਕੱਪੜੇ ਦੇ ਬੈਗ ਬਣਾ ਕੇ ਲੋਕਾਂ ਨੂੰ ਮੁਫ਼ਤ ਦਿੱਤੇ ਗਏ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੱਪੜੇ ਦੇ ਬੈਗ ਬਣਾਉਣ ਦੀ ਸੇਵਾ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰਾਂ ਵੱਲੋਂ ਕੀਤੀ ਗਈ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪਲਾਸਟਿਕ ਦੀ ਜਗ੍ਹਾ ਕੱਪੜੇ ਦੇ ਬੈਗ ਵਰਤਣ ਦਾ ਸੁਨੇਹਾ ਦਿਤਾ ਜਾ ਸਕੇ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰਾਂ ਦੇ ਸਿਖਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Author : Malout Live