ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਦਿਆਰਥੀਆਂ ਦੇ ਬਲੱਡ ਗਰੁੱਪ ਚੈੱਕ ਕਰਨ ਲਈ ਲਗਾਇਆ ਮੁਫ਼ਤ ਕੈਂਪ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਵੱਡੀ ਪੱਧਰ ਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬਲੱਡ ਗਰੁੱਪ ਚੈੱਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦਾ ਬਲੱਡ ਗਰੁੱਪ ਚੈੱਕ ਕਰਕੇ ਸਰਕਾਰੀ ਹਦਾਇਤਾਂ ਮੁਤਾਬਿਕ ਰਿਕਾਰਡ ਬਣ ਸਕੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਵੱਡੀ ਪੱਧਰ ਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬਲੱਡ ਗਰੁੱਪ ਚੈੱਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦਾ ਬਲੱਡ ਗਰੁੱਪ ਚੈੱਕ ਕਰਕੇ ਸਰਕਾਰੀ ਹਦਾਇਤਾਂ ਮੁਤਾਬਿਕ ਰਿਕਾਰਡ ਬਣ ਸਕੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਮੁਤਾਬਿਕ ਬੱਚਿਆਂ ਦੇ ਬਲੱਡ ਗਰੁੱਪ ਰਿਕਾਰਡ ਵਿੱਚ ਦਰਜ ਹੋਣੇ ਹਨ, ਪਰ ਵੱਡੇ ਪੱਧਰ ਤੇ ਵਿਦਿਆਰਥੀ ਆਪਣੀ ਆਰਥਿਕ ਹਾਲਤ ਦਾ ਹਵਾਲਾ ਦੇ ਕੇ ਬਲੱਡ ਗਰੁੱਪ ਚੈੱਕ ਨਹੀਂ ਕਰਵਾ ਰਹੇ। ਜਦੋਂ ਇੱਕ ਮਾਮਲਾ ਡਾ. ਐੱਸ.ਪੀ ਸਿੰਘ ਓਬਰਾਏ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਸੰਨੀ ਓਬਰਾਏ ਕਲਿਨਿਕਲ ਲੈਬਾਂ ਰਾਹੀਂ ਸਾਰੇ ਵਿਦਿਆਰਥੀਆਂ ਦੇ ਬਲੱਡ ਗਰੁੱਪ ਮੁਫ਼ਤ ਚੈੱਕ ਕਰਨ ਦਾ ਐਲਾਨ ਕੀਤਾ ਅਤੇ ਪਿਛਲੇ ਲੰਮੇ ਸਮੇਂ ਤੋਂ ਇਹ ਕਾਰਵਾਈ ਜਾਰੀ ਹੈ।
ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਚ ਬਲੱਡ ਗਰੁੱਪ ਚੈੱਕ ਕਰਨ ਦਾ ਮੁਫ਼ਤ ਕੈਂਪ ਲਗਾ ਕੇ ਵਿਦਿਆਰਥੀਆਂ ਦੇ ਬਲੱਡ ਗਰੁੱਪ ਸੰਨੀ ਓਬਰਾਏ ਕਲਿਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਥਾਂਦੇ ਵਾਲਾ ਰੋਡ ਸ਼੍ਰੀ ਮੁਕਤਸਰ ਸਾਹਿਬ ਦੁਆਰਾ ਚੈੱਕ ਕੀਤੇ ਗਏ। ਸਕੂਲ ਦੇ ਮੁੱਖੀ ਗੋਪਾਲ ਸਿੰਘ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ ਗਿਆ। ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਪੰਚ ਵਿਸਾਖਾ ਸਿੰਘ ਵੱਲੋਂ ਡਾ. ਓਬਰਾਏ ਦਾ ਸਮੁੱਚੀ ਪੰਚਾਇਤ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ, ਰਵਿੰਦਰ ਸਿੰਘ ਸੀਨੀਅਰ ਆਪ ਆਗੂ, ਜਸਕਰਨ ਸਿੰਘ ਪੰਚ, ਜਗਰਾਜ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਗੁਰਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪਿੰਡ ਵਾਸੀ, ਰਵਿੰਦਰ ਪਾਲ ਸਿੰਘ ਲੈੱਕਚਰਾਰ ਅਤੇ ਸਕੂਲ ਦੇ ਅਧਿਆਪਕ ਹਾਜ਼ਿਰ ਸਨ।
Author : Malout Live



