ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਵਿਖੇ 4 ਦਸੰਬਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 660ਵਾਂ ਅੱਖਾਂ ਦਾ ਮੁਫ਼ਤ ਕੈਂਪ ਡਾ. ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ 4 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 8:30 ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ 660ਵਾਂ ਅੱਖਾਂ ਦਾ ਮੁਫ਼ਤ ਕੈਂਪ ਡਾ. ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ 4 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 8:30 ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਹਰਸ਼ਦੀਪ ਕੌਰ ਮਹਿੰਦਰਾ ਆਈ ਸਰਜਨ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।
ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਅੱਖਾਂ ਸੰਬੰਧੀ ਜੋ ਦਵਾਈ ਉਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨੇੜੇ ਦੀ ਨਿਗਹਾ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ, ਜੋ ਮਰੀਜ਼ ਅਪਰੇਸ਼ਨ ਲਈ ਸਲੈਕਟ ਹੋਣਗੇ ਅਤੇ ਲੋੜੀਂਦੇ ਟੈੱਸਟ ਕਰਾਉਣ ਤੋਂ ਬਾਅਦ ਡਾਕਟਰ ਦੀ ਰਾਏ ਦੇ ਮੁਤਾਬਿਕ ਉਹਨਾਂ ਨੂੰ ਟਾਈਮ ਦਿੱਤਾ ਜਾਉਗਾ ਤਾਂ ਉਹਨਾਂ ਦੇ ਜੋ ਆਪਰੇਸ਼ਨ ਹਨ ਉਹ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਕੀਤੇ ਜਾਣਗੇ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਿਰ ਸਨ।
Author : Malout Live