ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਇਆ ਗਿਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਜਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਪਿੰਡ ਥਾਂਦੇ ਵਾਲਾ ਵਿਖੇ 682ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਰਜਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਪਿੰਡ ਥਾਂਦੇ ਵਾਲਾ ਵਿਖੇ 682ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਦੌਰਾਨ ਡਾ. ਹਰਸ਼ਪ੍ਰੀਤ ਕੌਰ ਵੱਲੋਂ 520 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 65 ਦੇ ਕਰੀਬ ਮਰੀਜ਼ ਆਪਰੇਸ਼ਨ ਲਈ ਚੁਣੇ ਗਏ। ਇਸ ਕੈਂਪ ਦੌਰਾਨ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ।

ਕੈਂਪ ਦੌਰਾਨ ਆਸਰਾ ਯੂਥ ਵੈਲਫੇਅਰ ਫਾਉਂਡੇਸ਼ਨ ਥਾਂਦੇ ਵਾਲਾ ਅਤੇ ਦਸ਼ਮੇਸ਼ ਕਲੱਬ ਥਾਂਦੇ ਵਾਲਾ ਵੱਲੋਂ ਲੋਕਾਂ ਲਈ ਚਾਹ-ਪਾਣੀ ਦਾ ਇੰਤਜ਼ਾਮ ਬਹੁਤ ਹੀ ਵਧੀਆ ਤਰੀਕੇ ਨਾਲ ਕੀਤਾ ਗਿਆ ਅਤੇ ਡਾਕਟਰਾਂ ਲਈ ਵੀ ਰੋਟੀ ਦਾ ਇੰਤਜ਼ਾਮ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਜਸਪਾਲ ਸਿੰਘ ਰਿਟਾ. ਲੈੱਕਚਰਾਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਸੋਮਨਾਥ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਬਲਦੇਵ ਸਿੰਘ ਮਾਂਗਟ ਕੇਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਮਾਸਟਰ ਰਜਿੰਦਰ ਸਿੰਘ, ਕੰਪਿਊਟਰ ਸੈਂਟਰ ਦੇ ਸਿਖਿਆਰਥੀ, ਸਿਮਰਨਜੀਤ ਸਿੰਘ ਮੋਰਨੀ ਵਾਲੇ, ਹਰਜਿੰਦਰ ਸਿੰਘ, ਸੁਖਮਿੰਦਰ ਸਿੰਘ ਐਡਵੋਕੇਟ, ਮਨਜਿੰਦਰ ਸਿੰਘ, ਗੁਰਪਿਆਰ ਸਿੰਘ ਪਟਵਾਰੀ, ਗੁਰਦੀਪ ਸਿੰਘ ਕੱਦੂ ਅਤੇ ਗੁਰਸੇਵਕ ਸਿੰਘ ਹਾਜ਼ਿਰ ਸਨ।

Author : Malout Live