ਮਲੋਟ ਵਿੱਚ ਲਗਾਇਆ ਗਿਆ ਅੱਖਾਂ ਦਾ ਮੁਫਤ ਚੈਕਅੱਪ ਅਤੇ ਮੋਤੀਏ ਦਾ ਆਪਰੇਸ਼ਨ ਕੈਂਪ
ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੀਂਗੜਾ ਧਰਮਸ਼ਾਲਾ, ਵਾਰਡ ਨੰਬਰ 9, ਮਲੋਟ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਮੋਤੀਏ ਦਾ ਆਪਰੇਸ਼ਨ ਕੈਂਪ ਲਗਾਇਆ ਗਿਆ।ਕੈਂਪ ਦੌਰਾਨ 150 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 25 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ ਹੈ।
ਮਲੋਟ : ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੀਂਗੜਾ ਧਰਮਸ਼ਾਲਾ, ਵਾਰਡ ਨੰਬਰ 9, ਮਲੋਟ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਮੋਤੀਏ ਦਾ ਆਪਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਕਰ ਰਹੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸੱਭ ਤੋਂ ਵੱਡੀ ਸੇਵਾ ਹੈ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 150 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 25 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ ਹੈ।
ਡਾ. ਗਿੱਲ ਨੇ ਦੱਸਿਆ ਕਿ ਚੁਣੇ ਗਏ ਸਾਰੇ ਮਰੀਜ਼ਾਂ ਦੇ ਆਪਰੇਸ਼ਨ ਏਕਜੋਤ ਹਸਪਤਾਲ, ਸੂਰਜਾ ਰਾਮ ਮਾਰਕੀਟ, ਮਲੋਟ ਵਿਖੇ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਉੱਚ ਗੁਣਵੱਤਾ ਵਾਲੇ ਲੈਂਸ ਵੀ ਬਿਨ੍ਹਾਂ ਕਿਸੇ ਖਰਚੇ ਦੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜਾਂ ਦਾ ਮੁੱਖ ਮਕਸਦ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਆਪਣੀ ਨਜ਼ਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਕਮੇਟੀ ਦੇ ਪ੍ਰਧਾਨ ਦੇਸ ਰਾਜ ਸਿੰਘ, ਰਾਜਕੁਮਾਰ, ਐਮ.ਸੀ ਦਵਿੰਦਰ ਸਿੰਘ ਬਰਾੜ, ਰਵੀ ਪ੍ਰਕਾਸ਼, ਗੁਰਨਾਮ ਸਿੰਘ ਬਰਾੜ, ਦੀਪਕ ਕੁਮਾਰ, ਗੁਰਮੀਤ ਸਿੰਘ, ਮੋਤੀ ਰਾਮ, ਸਾਬਕਾ ਐਮ.ਸੀ ਸੰਤ ਰਾਮ, ਪ੍ਰਧਾਨ ਹਰਜੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਅਤੇ ਹੋਰ ਸਮਾਜ ਸੇਵੀ ਹਾਜ਼ਿਰ ਸਨ।
Author : Malout Live



